ਅਲਕੋਹਲ ਤੋਂ ਬਣਾਈ ਸ਼ਰਾਬ ਦੇ ਧੰਦੇਬਾਜ਼ ਕਾਬੂ
Thursday, Aug 24, 2017 - 06:45 AM (IST)
ਅੰਮ੍ਰਿਤਸਰ, (ਜ. ਬ.)- ਸੀ. ਆਈ. ਏ. ਸਟਾਫ ਦੀ ਪੁਲਸ ਨੇ ਅਲਕੋਹਲ ਦੇ 2 ਧੰਦੇਬਾਜ਼ਾਂ ਨੂੰ ਕਾਬੂ ਕੀਤਾ, ਜਦਕਿ 2 ਹੋਰ ਮੁਲਜ਼ਮ ਪੁਲਸ ਦੀ ਗ੍ਰਿਫਤ ਤੋਂ ਦੂਰ ਦੱਸੇ ਜਾ ਰਹੇ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਅਲਕੋਹਲ ਤੋਂ ਤਿਆਰ ਕੀਤੀ ਸ਼ਰਾਬ ਭੋਲੇ-ਭਾਲੇ ਲੋਕਾਂ ਨੂੰ ਵੇਚ ਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਆ ਰਹੇ ਸਨ।
ਮੁਲਜ਼ਮ ਮਨਜਿੰਦਰ ਸਿੰਘ ਵਾਸੀ ਕੋਟ ਖਹਿਰਾ ਤੇ ਮਨਪ੍ਰੀਤ ਸਿੰਘ ਵਾਸੀ ਤਰਸਿੱਕਾ ਦੇ ਕਬਜ਼ੇ 'ਚੋਂ 2 ਛੋਟੇ ਹਾਥੀ ਅਤੇ ਅਲਕੋਹਲ ਤੋਂ ਤਿਆਰ ਕੀਤੀ 8 ਲੱਖ 75 ਹਜ਼ਾਰ ਮਿ. ਲੀ. ਸ਼ਰਾਬ ਕਬਜ਼ੇ ਵਿਚ ਲੈ ਕੇ ਪੁਲਸ ਨੇ ਮੌਕੇ ਤੋਂ ਦੌੜੇ ਉਨ੍ਹਾਂ ਦੇ 2 ਹੋਰ ਸਾਥੀਆਂ ਗੁਰਪਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਮੀਆਂ ਪੰਧੇਰ ਖਿਲਾਫ ਕਾਰਵਾਈ ਕਰਦਿਆਂ ਥਾਣਾ ਜੰਡਿਆਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਤਰਸਿੱਕਾ ਦੀ ਪੁਲਸ ਨੇ ਛਾਪੇਮਾਰੀ ਕਰਦਿਆਂ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗੁਰਪ੍ਰੀਤ ਸਿੰਘ ਵਾਸੀ ਰਸੂਲਪੁਰ ਖੁਰਦ ਨੂੰ ਕਾਬੂ ਕਰ ਕੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
