36 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ
Wednesday, Jan 03, 2018 - 05:15 PM (IST)
ਰਾਜਪੁਰਾ (ਹਰਵਿੰਦਰ, ਮਸਤਾਨਾ) - ਥਾਣਾ ਸ਼ੰਭੂ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤਾ ਸੂਚਨਾ ਮਿਲੀ ਕਿ ਪਿੰਡ ਡਾਹਰੀਆ ਵਿਖੇ ਜਤਿੰਦਰ ਸਿੰਘ ਬੱਬੂ ਨਾਂ ਦਾ ਇਕ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ। ਏ. ਐੱਸ. ਆਈ. ਕੁਲਵੰਤ ਸਿੰਘ ਨੇ ਪੁਲਸ ਪਾਰਟੀ ਸਮੇਤ ਉਸ ਦੇ ਘਰ ਵਿਚ ਛਾਪੇਮਾਰੀ ਕੀਤੀ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਰ ਦੀ ਤਲਾਸ਼ੀ ਲਈ ਤਾਂ ਉਥੋਂ 36 ਬੋਤਲਾਂ ਦੇਸੀ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
