ਨਸ਼ੇ ਵਾਲੇ ਪਦਾਰਥ ਤੇ ਸ਼ਰਾਬ ਬਰਾਮਦ, 4 ਦੋਸ਼ੀ ਕਾਬੂ
Monday, Jan 22, 2018 - 04:57 AM (IST)

ਹੁਸ਼ਿਆਰਪੁਰ, (ਜ.ਬ.)- ਜ਼ਿਲਾ ਪੁਲਸ ਨੇ 4 ਦੋਸ਼ੀਆਂ ਨੂੰ ਕਾਬੂ ਕਰਕੇ ਭਾਰੀ ਮਾਤਰਾ 'ਚ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਿਕ ਥਾਣਾ ਸੀ. ਆਈ. ਏ. ਦੀ ਪੁਲਸ ਨੇ ਹਰਿਆਵੇਲ ਨਜ਼ਦੀਕ ਨਾਕੇਬੰਦੀ ਦੌਰਾਨ ਇਕ ਕਾਰ ਨੂੰ ਜਾਂਚ ਲਈ ਰੋਕਿਆ ਤਾਂ ਪਾਇਆ ਕਿ ਕਾਰ 'ਚ ਸਵਾਰ ਲੋਕ ਕਾਰ 'ਤੇ ਜਾਲੀ ਨੰਬਰ ਲਾ ਕੇ ਘੁੰਮ ਰਹੇ ਸੀ। ਇਸ 'ਤੇ ਪੁਲਸ ਪਾਰਟੀ ਨੇ ਕਾਰ 'ਚ ਸਵਾਰ ਚਾਲਕ ਬਖਸ਼ੀਸ਼ ਸਿੰਘ ਪੁੱਤਰ ਜਰਨੈਲ ਸਿੰਘ ਤੇ ਰਾਕੇਸ਼ ਕੁਮਾਰ ਉਰਫ਼ ਬਿੱਟੂ ਦੀ ਤਲਾਸ਼ੀ ਲਈ ਤਾਂ ਦੋਸ਼ੀਆਂ ਕੋਲੋਂ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਇਸੇ ਤਰ੍ਹਾਂ ਚੱਬੇਵਾਲ ਦੀ ਪੁਲਸ ਨੇ ਪਰਮਜੀਤ ਸਿੰਘ ਵਾਸੀ ਬੂਥਗੜ੍ਹ ਨੂੰ ਕਾਬੂ ਕਰਕੇ ਉਸ ਕੋਲੋਂ 9 ਹਜ਼ਾਰ ਐੱਮ. ਐੱਲ. ਸ਼ਰਾਬ ਬਰਾਮਦ ਕੀਤੀ। ਥਾਣਾ ਮੇਹਟੀਆਣਾ ਦੀ ਪੁਲਸ ਨੇ ਪਿੰਡ ਖਨੌਣਾ ਵਾਸੀ ਸੁਰਿੰਦਰ ਪਾਲ ਸਿੰਘ ਦੇ ਘਰ ਛਾਪੇਮਾਰੀ ਕਰਕੇ 54 ਹਜ਼ਾਰ ਐੱਮ. ਐੱਲ. ਸ਼ਰਾਬ ਬਰਾਮਦ ਕਰਕੇ ਉਸ ਨੂੰ ਕਾਬੂ ਕਰ ਲਿਆ। ਇਸ ਉਪਰੰਤ ਪੁਲਸ ਨੇ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤੇ ਦੋਵਾਂ ਦੋਸ਼ੀਆਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ।