ਪੰਜਾਬ ਦੇ ਚੋਣ ਹਲਕਿਆਂ ’ਚ ਅੱਜ ਸ਼ਾਮ ਤੋਂ ਸ਼ਰਾਬ ਦੀ ਵਿੱਕਰੀ ’ਤੇ ਰੋਕ

10/19/2019 12:19:18 AM

ਚੰਡੀਗਡ਼੍ਹ (ਭੁੱਲਰ)–ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਦੇ 4 ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਾਂ ਵਾਲੇ ਦਿਨ (21 ਅਕਤੂਬਰ) ਤੋਂ 48 ਘੰਟੇ ਪਹਿਲਾਂ ਜ਼ਿਮਨੀ ਚੋਣ ਵਾਲੇ ਹਲਕਿਆਂ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿੱਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ, ਜੋ ਕਿ 19 ਅਕਤੂਬਰ ਦੀ ਸ਼ਾਮ ਤੋਂ ਸ਼ੁਰੂ ਹੋ ਕੇ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6:30 ਵਜੇ ਤੱਕ ਲਾਗੂ ਰਹੇਗੀ।

ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਰਾਜ ਨਾਲ ਲੱਗਦੀ ਪੰਜਾਬ ਰਾਜ ਦੀ ਸਰਹੱਦ ਤੋਂ 3 ਕਿਲੋਮੀਟਰ ਦੇ ਖੇਤਰਾਂ ’ਚ ਵੀ ਸ਼ਰਾਬ ਦੀ ਵਿੱਕਰੀ ’ਤੇ ਪਾਬੰਦੀ ਰਹੇਗੀ।


Sunny Mehra

Content Editor

Related News