ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, 12, 13 ਤੇ 14 ਦਸੰਬਰ ਨੂੰ ਰਹੋ ਸਾਵਧਾਨ
Thursday, Dec 11, 2025 - 11:13 AM (IST)
ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿਚ ਸ਼ੁੱਕਰਵਾਰ ਤੋਂ ਤਿਨ ਦਿਨ ਲਈ 9 ਜ਼ਿਲ੍ਹਿਆਂ ਵਿਚ ਸੰਘਣਾ ਕੋਹਰਾ ਪੈਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿਚ ਫਰੀਦਕੋਟ ਅਤੇ ਹਰਿਆਣਾ ਵਿਚ ਨਾਰਨੌਲ ਸ਼ਹਿਰ ਸਭ ਤੋਂ ਠੰਡਾ ਰਿਹਾ ਹੈ। ਫਰੀਦਕੋਟ ਵਿਚ ਘੱਟ ਤੋਂ ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਅਤੇ ਨਾਰਨੌਲ ਵਿਚ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿਚ ਆਉਣ ਵਾਲੇ ਦਿਨਾਂ ਵਿਚ ਠੰਡ ਵਧਣ ਦੇ ਨਾਲ-ਨਾਲ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ ਸੰਘਣੀ ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਹਦਾਇਤ ਕੀਤੀ ਹੈ।
ਇਹ ਵੀ ਪੜ੍ਹੋ : ਰਜਿਸਟਰੀ ਕਰਵਾਉਣ ਲਈ ਜ਼ਰੂਰੀ ਖ਼ਬਰ, ਹੈਰਾਨ ਕਰੇਗਾ ਪੂਰਾ ਮਾਮਲਾ
ਮੌਸਮ ਵਿਗਿਆਨੀਆਂ ਨੇ 12, 13 ਤੇ 14 ਦਸੰਬਰ ਨੂੰ ਦੋਵਾਂ ਸੂਬਿਆਂ ਵਿਚ ਕਈ ਥਾਵਾਂ ’ਤੇ ਸੰਘਣੀ ਧੁੰਦ ਪੈਣ ਅਤੇ ਤਾਪਮਾਨ ਵਿਚ ਹੋਰ ਗਿਰਾਵਟ ਹੋਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਹੁਣ ਤੱਕ ਮੀਂਹ ਨਾ ਪੈਣ ਕਰਕੇ ਖੁਸ਼ਕ ਠੰਡ ਪੈ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਪੂਰਾ ਹਫ਼ਤਾ ਵੀ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਵੱਡੀ ਖ਼ੁਸ਼ਖਬਰੀ, 35 ਸਾਲਾਂ ਬਾਅਦ ਮਿਲ ਗਈ ਪ੍ਰਵਾਨਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
