ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ਲਈ ਅਲਰਟ, ਪਾਵਰਕਾਮ ਨੇ ਜਾਰੀ ਕੀਤਾ ਜ਼ਰੂਰੀ ਸੁਨੇਹਾ

Thursday, Jun 11, 2026 - 10:17 AM (IST)

ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ਲਈ ਅਲਰਟ, ਪਾਵਰਕਾਮ ਨੇ ਜਾਰੀ ਕੀਤਾ ਜ਼ਰੂਰੀ ਸੁਨੇਹਾ

ਜ਼ੀਰਕਪੁਰ (ਧੀਮਾਨ) : ਪਾਵਰਕਾਮ ਵੱਲੋਂ ਸੂਬੇ ਭਰ ਦੇ ਖ਼ਪਤਕਾਰਾਂ ਦਾ ਮੋਬਾਇਲ ਨੰਬਰ ਤੇ ਈ-ਮੇਲ ਵੇਰਵਾ ਅਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵਿਭਾਗ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮਕਸਦ ਖ਼ਪਤਕਾਰਾਂ ਦੀ ਸਹੀ ਜਾਣਕਾਰੀ ਇਕੱਠੀ ਕਰਕੇ ਬਿਜਲੀ ਸਬੰਧੀ ਸੇਵਾਵਾਂ ਅਤੇ ਸੂਚਨਾਵਾਂ ਨੂੰ ਸਿੱਧੇ ਤੌਰ ’ਤੇ ਸਹੀ ਖ਼ਪਤਕਾਰ ਤੱਕ ਪਹੁੰਚਾਉਣਾ ਹੈ। ਪਾਵਰਕਾਮ ਅਨੁਸਾਰ ਡਾਟਾ ਅਪਡੇਟ ਹੋਣ ਨਾਲ ਨਾ ਸਿਰਫ਼ ਖ਼ਪਤਕਾਰਾਂ ਨੂੰ ਸਮੇਂ ਸਿਰ ਜਾਣਕਾਰੀ ਮਿਲੇਗੀ, ਸਗੋਂ ਵਿਭਾਗ ਅਤੇ ਖ਼ਪਤਕਾਰਾਂ ਦਰਮਿਆਨ ਸੰਚਾਰ ਵੀ ਹੋਰ ਪ੍ਰਭਾਵਸ਼ਾਲੀ ਬਣੇਗਾ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫ਼ੈਸਲਾ, ਕੀਤਾ ਗਿਆ ਵੱਡਾ ਬਦਲਾਅ

ਪਾਵਰਕਾਮ ਵੱਲੋਂ ਖ਼ਪਤਕਾਰਾਂ ਨੂੰ ਕਿਊਆਰ ਕੋਡ ਰਾਹੀਂ ਆਪਣੇ ਮੋਬਾਇਲ ਨੰਬਰ ਅਤੇ ਈ-ਮੇਲ ਵੇਰਵੇ ਅਪਡੇਟ ਕਰਨ ਦੀ ਅਪੀਲ ਕੀਤੀ ਗਈ ਹੈ। ਵਿਭਾਗ ਅਨੁਸਾਰ ਪਿਛਲੇ ਕਈ ਸਾਲਾਂ ਦੌਰਾਨ ਵੱਡੀ ਗਿਣਤੀ ’ਚ ਲੋਕ ਮੋਬਾਇਲ ਨੰਬਰ ਬਦਲ ਚੁੱਕੇ ਹਨ, ਕਈ ਮਕਾਨਾਂ ਅਤੇ ਫਲੈਟਾਂ ਦੀ ਖ਼ਰੀਦੋ-ਫਰੋਖ਼ਤ ਹੋ ਚੁੱਕੀ ਹੈ, ਜਦੋਂ ਕਿ ਕਈ ਥਾਵਾਂ ’ਤੇ ਬਿਜਲੀ ਕੁਨੈਕਸ਼ਨਾਂ ਨਾਲ ਅਜੇ ਵੀ ਪੁਰਾਣੇ ਮਾਲਕਾਂ ਜਾਂ ਕਿਰਾਏਦਾਰਾਂ ਦੇ ਮੋਬਾਇਲ ਨੰਬਰ ਦਰਜ ਹਨ। ਇਸ ਕਾਰਨ ਵਿਭਾਗ ਵੱਲੋਂ ਭੇਜੀਆਂ ਜਾਣ ਵਾਲੀਆਂ ਮਹੱਤਵਪੂਰਨ ਸੂਚਨਾਵਾਂ ਕਈ ਵਾਰ ਅਸਲ ਖ਼ਪਤਕਾਰਾਂ ਤੱਕ ਨਹੀਂ ਪਹੁੰਚਦੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...

ਖ਼ਪਤਕਾਰ ਲਈ ਸੇਵਾਵਾਂ ਡਿਜ਼ੀਟਲ ਪਲੇਟਫਾਰਮ ਨਾਲ ਜੁੜੀਆਂ : ਗਿੱਲ

ਇਸ ਸਬੰਧੀ ਪਾਵਰਕਾਮ ਦੇ ਸੁਪਰੀਡੈਂਟ ਇੰਜੀ. ਅਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਪਾਵਰਕਾਮ ਦਾ ਪੂਰਾ ਪ੍ਰਬੰਧ ਔਰੈਕਲ ਸਾਫ਼ਟਵੇਅਰ ਰਾਹੀਂ ਚਲਾਇਆ ਜਾਂਦਾ ਹੈ। ਇਸ ਪ੍ਰਣਾਲੀ ਦੇ ਜ਼ਰੀਏ ਖ਼ਪਤਕਾਰਾਂ ਨੂੰ ਬਿਜਲੀ ਬਿੱਲ, ਪਾਵਰਕੱਟਾਂ ਦੀ ਜਾਣਕਾਰੀ, ਸ਼ਿਕਾਇਤਾਂ ਦੀ ਸਥਿਤੀ, ਸ਼ਿਕਾਇਤਾਂ ਦੇ ਨਿਪਟਾਰੇ ਤੇ ਹੋਰ ਮਹੱਤਵਪੂਰਨ ਸੂਚਨਾਵਾਂ ਸਿੱਧੇ ਤੌਰ ’ਤੇ ਭੇਜੀਆਂ ਜਾਂਦੀਆਂ ਹਨ। ਪਾਵਰਕਾਮ ਦੀਆਂ ਬਹੁਤ ਸਾਰੀਆਂ ਸੇਵਾਵਾਂ ਹੁਣ ਡਿਜ਼ੀਟਲ ਪਲੇਟਫਾਰਮ ਨਾਲ ਜੁੜ ਚੁੱਕੀਆਂ ਹਨ। ਖ਼ਪਤਕਾਰ ਆਨਲਾਈਨ ਸ਼ਿਕਾਇਤ ਦਰਜ ਕਰ ਸਕਦੇ ਹਨ, ਬਿਜਲੀ ਬਿੱਲਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ, ਭੁਗਤਾਨ ਕਰ ਸਕਦੇ ਹਨ ਅਤੇ ਸ਼ਿਕਾਇਤਾਂ ਦੀ ਸਥਿਤੀ ਵੀ ਜਾਣ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News