ਪੰਜਾਬ ‘ਚ ਮੌਸਮ ਨੇ ਬਦਲਿਆ ਰੂਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ

Sunday, Jun 15, 2025 - 10:52 AM (IST)

ਪੰਜਾਬ ‘ਚ ਮੌਸਮ ਨੇ ਬਦਲਿਆ ਰੂਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ

ਜਲੰਧਰ- ਅੱਜ 15 ਜੂਨਨੂੰ ਪੰਜਾਬ ਦੇ ਦੱਖਣੀ ਇਲਾਕਿਆਂ ਵਿਚ ਮੌਸਮ ਨੇ ਆਪਣੇ ਰੂਖ ਵਿਚ ਅਚਾਨਕ ਬਦਲਾਅ ਲਿਆ ਹੈ। ਮੌਸਮ ਵਿਭਾਗ ਵਲੋਂ ਪੰਜਾਬ ਦੇ ਦੱਖਣੀ ਹਿੱਸਿਆਂ ਲਈ ਅਹਿਮ ਚੇਤਾਵਨੀ ਜਾਰੀ ਕੀਤੀ ਗਈ ਹੈ। ਖ਼ਾਸ ਕਰਕੇ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ 'ਚ ਅੱਜ ਅਸਮਾਨੀ ਬਿਜਲੀ ਨਾਲ ਚਮਕ ਅਤੇ 40-50 ਕਿ.ਮੀ. ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ, ਇਲਾਕੇ ਵਿਚ ਹਲਕੀ ਬਾਰਿਸ਼ ਹੋਣ ਦੀ ਵੀ ਉਮੀਦ ਹੈ, ਜਿਸ ਨਾਲ ਗਰਮੀ ਤੋਂ ਅਸਥਾਈ ਰਾਹਤ ਮਿਲ ਸਕਦੀ ਹੈ, ਪਰ ਹਵਾਵਾਂ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋਵੇਖਦੀ ਰਹਿ ਗਈ ਪੰਜਾਬ ਪੁਲਸ, ਹੱਥੋਂ ਭੱਜ ਨਿਕਲਿਆ ਕੈਦੀ

ਬੀਤੇ ਕੁਝ ਦਿਨਾਂ ਤੋਂ ਲਗਾਤਾਰ ਲੂ ਨਾਲ ਲੋਕਾਂ ਦਾ ਹਾਲੋ-ਬਿਹਾਲ ਸੀ ਹੁਣ ਉੱਥੇ ਹੀ ਮੌਸਮ ਬਦਲਣ ਦੀ ਸੰਭਾਵਨਾ ਹੈ। ਇਸ ਨਾਲ ਤ ਲੋਕਾਂ ਨੂੰ ਭਾਰੀ ਗਰਮੀ ਤੇ ਲੂ ਤੋਂ ਰਾਹਤ ਮਿਲੇਗੀ। ਅੱਜ ਸੰਗਰੂਰ ਅਤੇ ਪਟਿਆਲਾ 'ਚ ਹਲਕੀ ਬਾਰੀਸ਼ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਕਾਰਨ ਆਸ-ਪਾਸ ਦੇ ਜ਼ਿਲ੍ਹਿਆਂ ਨੂੰ ਕੁਝ ਰਾਹਤ ਮਿਲੇਗੀ। 

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਵਿਭਾਗ ਮੁਤਾਬਕ 15 ਜੂਨ ਤੋਂ 18 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ  ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ  ਤਰਨਤਾਰਨ ਵਿਚ ਤੇਜ਼ ਤੂਫਾਨ ਦੀ ਚੇਤਾਵਨੀ ਦਿੱਤੀ ਹੈ। ਵਿਭਾਗ ਨੇ ਤੂਫਾਨ ਦੇ ਸੰਕੇਤ ਦਿੰਦਿਆਂ ਉਪਰੋਕਤ ਜ਼ਿਲ੍ਹਿਆਂ 'ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਣਿਆ ਕਰਫਿਊ ਵਰਗਾ ਮਾਹੌਲ, ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News