ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਸਾਬਿਤ ਹੋਣ ਲੱਗੀ ਇਹ ਬਿਮਾਰੀ
Monday, Oct 07, 2024 - 10:30 AM (IST)
ਖਮਾਣੋਂ (ਅਰੋੜਾ/ਜਟਾਣਾ): ਪਿੰਡ ਰੱਤੋਂ ’ਚ ਡੇਂਗੂ ਕਾਰਨ ਇਕ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਕੁਝ ਦਿਨਾਂ ਤੋਂ 58 ਸਾਲਾ ਵਿਅਕਤੀ ਬਿਮਾਰ ਸੀ ਤੇ ਮੋਹਾਲੀ ਦੇ ਨਿੱਜੀ ਹਸਪਤਾਲ ’ਚ ਉਸ ਦਾ ਇਲਾਜ ਚੱਲ ਰਿਹਾ ਸੀ। ਮ੍ਰਿਤਕ ਹਰਮਿੰਦਰ ਸਿੰਘ ਪੁੱਤਰ ਰਣਜੋਧ ਸਿੰਘ ਹੈ। ਉਸ ਦਾ ਸਸਕਾਰ ਐਤਵਾਰ ਦੁਪਹਿਰ ਨੂੰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ Surprise ਦੇਣ ਆਏ ਮੁੰਡੇ ਦੀ ਪਤਨੀ ਮਾਰ ਰਹੀ ਸੀ ਆਸ਼ਕੀ! ਇਨ੍ਹਾਂ ਚੱਕਰਾਂ 'ਚ ਜਾਨ ਗੁਆ ਬੈਠਾ ਚਾਚਾ
ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਹਾਲੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਰਿਪੋਰਟ ’ਚ ਮੌਤ ਦਾ ਕਾਰਨ ਡੇਂਗੂ ਦੱਸਿਆ ਗਿਆ ਹੈ। ਮ੍ਰਿਤਕ ਦੇ ਭਰਾ ਹਰਪਾਲ ਸਿੰਘ ਅਨੁਸਾਰ ਹਰਮਿੰਦਰ ਸਿੰਘ ਨੂੰ 2 ਅਕਤੂਬਰ ਨੂੰ ਰੋਪੜ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੋਂ 4 ਅਕਤੂਬਰ ਨੂੰ ਮੈਕਸ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। 5 ਅਕਤੂਬਰ ਨੂੰ ਸਵੇਰੇ 10 ਵਜੇ ਉਨ੍ਹਾਂ ਦੀ ਡੇਂਗੂ ਕਾਰਨ ਮੌਤ ਹੋ ਗਈ। ਹਰਪਾਲ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ’ਚ ਦਵਾਈ ਜਾਂ ਕੀਟਨਾਸ਼ਕ ਸਪਰੇਅ ਦਾ ਛੜਕਾਅ ਨਹੀਂ ਕੀਤਾ ਗਿਆ, ਜਿਸ ਕਾਰਨ ਲੋਕਾਂ ’ਚ ਸਿਹਤ ਵਿਭਾਗ ਖ਼ਿਲਾਫ਼ ਗੁੱਸਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਪਿੰਡ ਦੇ ਹੀ ਇਕ ਹੋਰ ਮੋਹਤਬਰ ਵਿਅਕਤੀ ਨੇ ਦੱਸਿਆ ਕਿ ਦੋ ਔਰਤਾਂ ਡੇਂਗੂ ਨਾਲ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀਆਂ ਹਨ। ਇਸ ਤੋਂ ਇਲਾਵਾ 40 ਮਰੀਜ਼ ਵੱਖ-ਵੱਖ ਹਸਪਤਾਲਾਂ ਤੋਂ ਇਲਾਜ ਕਰਵਾ ਰਹੇ ਹਨ। ਸਾਬਕਾ ਐੱਸ.ਐੱਮ.ਓ. ਤੇ ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਨੇ ਕਿਹਾ ਕਿ ਜੇਕਰ ਸਿਹਤ ਵਿਭਾਗ ਵੱਲੋਂ ਗੰਭੀਰਤਾ ਨਾ ਦਿਖਾਈ ਗਈ ਤਾਂ ਹੋਰ ਵੀ ਜਾਨੀ ਨੁਕਸਾਨ ਹੋ ਸਕਦਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਪੈਸ਼ਲ ਕੈਂਪ ਲਗਾ ਕੇ ਟੈਸਟ ਕੀਤੇ ਜਾਣ, ਲੋੜੀਂਦੀਆਂ ਦਵਾਈਆਂ ਪਹੁੰਚਾਈਆਂ ਜਾਣ ਤੇ ਸਪਰੇਅ ਕਰਵਾਈ ਜਾਵੇ।
ਇਹ ਖ਼ਬਰ ਵੀ ਪੜ੍ਹੋ - 2 ਕਰੋੜ ਦੀ ਬੋਲੀ ਵਾਲੇ ਪਿੰਡ 'ਚ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ
ਇਸ ਸਬੰਧੀ ਸੀ.ਐੱਮ.ਓ. ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਨਹੀਂ ਹੈ। ਸਿਹਤ ਵਿਭਾਗ ਵੱਲੋਂ ਜ਼ਿਲੇ ’ਚ ਡੇਂਗੂ ਦੀ ਰੋਕਥਾਮ ਲਈ ਸਰਵੇ ਟੀਮਾਂ ਬਣਾਈਆਂ ਗਈਆਂ ਹਨ ਜੋ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਦੂਜੇ ਪਾਸੇ ਐੱਸ.ਐੱਮ.ਓ. ਖਮਾਣੋਂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਮਰੀਜ਼ ਦੀ ਮੌਤ ਡੇਂਗੂ ਨਾਲ ਨਹੀਂ ਹੋਈ ਹੈ। ਫ਼ਿਰ ਵੀ ਸੋਮਵਾਰ ਨੂੰ ਜਾਂਚ ਲਈ ਇਕ ਟੀਮ ਭੇਜੀ ਜਾ ਰਹੀ ਹੈ, ਜੋ ਪਿੰਡ ’ਚ ਮਰੀਜ਼ਾਂ ਤੇ ਆਮ ਲੋਕਾਂ ਦੇ ਟੈਸਟ ਕਰੇਗੀ। ਇਸ ਤੋਂ ਬਾਅਦ ਹੀ ਸਾਫ਼ ਹੋ ਸਕਦਾ ਹੈ ਕਿ ਕਿਸ ਮਰੀਜ਼ ਨੂੰ ਡੇਂਗੂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8