ਪੰਜਾਬ ''ਚ ਇਨ੍ਹਾਂ ਜ਼ਿਲ੍ਹਿਆਂ ਲਈ 27 ਤੱਕ Alert, ਮੌਸਮ ਦੀ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
Friday, May 23, 2025 - 06:27 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਰੂਪਨਗਰ ਵਿੱਚ ਤੇਜ਼ ਹਵਾਵਾਂ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਵੀ ਜਾਰੀ ਕੀਤਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੋਗਾ, ਬਰਨਾਲਾ, ਸੰਗਰੂਰ ਵਿੱਚ ਲੂ ਅਤੇ ਤੇਜ਼ ਧੁੱਪ ਦਾ ਕਹਿਰ ਜਾਰੀ ਰਹਿ ਸਕਦਾ ਹੈ।
ਮਾਨ ਸਰਕਾਰ ਦੀ ਵੱਡੀ ਕਾਰਵਾਈ, MLA ਰਮਨ ਅਰੋੜਾ ਗ੍ਰਿਫ਼ਤਾਰ
ਇਹ ਜ਼ਿਲ੍ਹੇ ਰਹਿਣ ਸਾਵਧਾਨ
23 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿਚ ਬਾਰਿਸ਼ ਲਈ ਯੈਲੋ ਅਲਰਟ ਦਿੱਤਾ ਗਿਆ ਹੈ। ਇਸੇ ਤਰ੍ਹਾਂ 24 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਜਦਕਿ ਮੋਗਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਪਟਿਆਲਾ ਅਤੇ ਸੰਗਰੂਰ ਵਿਚ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ।
25 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਕਪੂਰਥਲਾ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਪਟਿਆਲਾ ਅਤੇ ਸੰਗਰੂਰ ਵਿਚ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ: MLA ਰਮਨ ਅਰੋੜਾ 'ਤੇ FIR ਦਰਜ, ਘਰ ਕਰ ਦਿੱਤਾ ਸੀਲ (ਵੀਡੀਓ)
ਇਸੇ ਤਰ੍ਹਾਂ 26 ਮਈ ਨੂੰ ਕੁਝ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਅੰਮ੍ਰਿਤਸਰ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਜਦਕਿ ਬਾਕੀ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ। 27 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਤਰਨਤਾਰਨ, ਮੋਗਾ, ਫਤਿਹਗੜ੍ਹ ਸਾਹਿਬ, ਪਟਿਆਲਾ, ਬਰਨਾਲਾ, ਸੰਗਰੂਰ, ਮਾਨਸਾ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਪਏ ਮੀਂਹ ਅਤੇ ਗੜ੍ਹਿਆਂ ਕਾਰਨ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ਾਮ ਵੇਲੇ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਅੰਦਰ ਸੂਬੇ ਦੇ ਔਸਤਨ ਤਾਪਮਾਨ ਵਿਚ 4.6 ਡਿਗਰੀ ਤਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਠਿੰਡਾ ਅਤੇ ਅਬੋਹਰ ਵਿਚ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 2 ਜੂਨ ਤੱਕ ਜਾਰੀ ਹੋਈ ਚਿਤਾਵਨੀ, ਸਵੇਰੇ 10 ਤੋਂ 3 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e