ਪੰਜਾਬ 'ਚ ਮੁੜ ਹੋਵੇਗੀ ਗੜ੍ਹੇਮਾਰੀ ਤੇ ਆਏਗਾ ਤੂਫ਼ਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ (ਵੀਡੀਓ)
Sunday, Mar 10, 2024 - 05:28 AM (IST)
ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਇਕ ਵਾਰ ਫ਼ਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ, ਜਿਸ ਕਾਰਨ ਆਉਣ ਵਾਲੇ 3 ਦਿਨਾਂ ਤੱਕ ਪੰਜਾਬ 'ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਤੋਂ ਇਲਾਵਾ ਗੜ੍ਹੇਮਾਰੀ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋਣ ਕਾਰਨ ਪੰਜਾਬ 'ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਤੇਜ਼ ਹਵਾਵਾਂ ਕਾਰਨ ਤੂਫ਼ਾਨ ਆਉਣ ਦੀ ਵੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 10, 11 ਅਤੇ 12 ਮਾਰਚ ਨੂੰ ਪੰਜਾਬ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਨਾਲ-ਨਾਲ ਤੂਫ਼ਾਨ ਆਉਣ ਦੀ ਵੀ ਪੂਰੀ ਸੰਭਾਵਨਾ ਹੈ।
ਪਿਛਲੇ ਕੁਝ ਦਿਨ ਪਹਿਲਾਂ ਵੀ ਪੰਜਾਬ ਦੇ ਕੁਝ ਇਲਾਕਿਆਂ 'ਚ ਗੜ੍ਹੇਮਾਰੀ ਅਤੇ ਵਾਵਰੋਲਿਆਂ ਕਾਰਨ ਭਾਰੀ ਨੁਕਸਾਨ ਹੋਇਆ ਸੀ ਤੇ ਕਿਸਾਨਾਂ ਨੂੰ ਵੀ ਫਸਲਾਂ 'ਤੇ ਹੋਈ ਗੜੇਮਾਰੀ ਕਾਰਨ ਮੌਸਮ ਦੀ ਮਾਰ ਝੱਲਣੀ ਪਈ ਸੀ। ਹੁਣ ਇਕ ਵਾਰ ਫਿਰ ਤੋਂ ਪੰਜਾਬ ਦੇ ਮੌਸਮ 'ਚ ਹੋਣ ਵਾਲੀ ਤਬਦੀਲੀ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e