24 ਦਸੰਬਰ ਨੂੰ ਪੂਰੇ ਪੰਜਾਬ ''ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
Sunday, Dec 21, 2025 - 09:32 AM (IST)
ਜਲੰਧਰ/ਚੰਡੀਗੜ੍ਹ- ਪੰਜਾਬ 'ਚ ਦਿਨੋ-ਦਿਨ ਠੰਡ ਵੱਧਦੀ ਜਾ ਰਹੀ ਹੈ, ਇਸ ਦਰਮਿਆਨ ਭਾਰਤ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 20 ਤੋਂ 24 ਦਸੰਬਰ 2025 ਤੱਕ ਦੀ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਸੂਬੇ ਵਿੱਚ ਖ਼ਾਸ ਕਰਕੇ ਕੋਹਰੇ ਦੀ ਸਥਿਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਅੱਜ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Powercut ! ਇੰਨੀ ਦੇਰ ਰਹੇਗੀ ਬੱਤੀ ਗੁੱਲ
20 ਦਸੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਵੱਡੀ ਮੌਸਮੀ ਚੇਤਾਵਨੀ ਨਹੀਂ ਹੈ। ਹਾਲਾਂਕਿ ਕੁਝ ਦੱਖਣੀ ਅਤੇ ਦੱਖਣ-ਪੂਰਬੀ ਇਲਾਕਿਆਂ ਵਿੱਚ ਕੋਹਰੇ ਨੂੰ ਲੈ ਕੇ ਸਾਵਧਾਨੀ ਦੀ ਸਲਾਹ ਦਿੱਤੀ ਗਈ ਹੈ। ਇਸ ਦਿਨ ਸਥਿਤੀ ਆਮ ਤੌਰ ’ਤੇ ਨਿਯੰਤਰਣ ਵਿੱਚ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 21 ਦਸੰਬਰ ਨੂੰ ਸੂਬੇ ਭਰ ਵਿੱਚ ਮੌਸਮ ਮੁਕਾਬਲਤਨ ਸਾਫ਼ ਰਹੇਗਾ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਹਰੇ ਜਾਂ ਹੋਰ ਕਿਸੇ ਗੰਭੀਰ ਮੌਸਮੀ ਬਦਲਾਅ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸੇ ਤਰ੍ਹਾਂ 22 ਦਸੰਬਰ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹਿਣ ਦੀ ਉਮੀਦ ਜਤਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ; ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਪਰਿਵਾਰ ਦੇ 7 ਮੈਂਬਰ ਝੁਲਸੇ
ਇਸ ਤੋਂ ਬਾਅਦ 23 ਦਸੰਬਰ ਤੋਂ ਸਥਿਤੀ ਬਦਲਣ ਲੱਗੇਗੀ। ਇਸ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨਾਲ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਕੁਝ ਥਾਵਾਂ ’ਤੇ ਕੋਹਰਾ ਪੈ ਸਕਦਾ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਸਕਦੀ ਹੈ। ਇਸ ਦਿਨ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਘਰ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ
ਇਸ ਤੋਂ ਇਲਾਵਾ 24 ਦਸੰਬਰ ਨੂੰ ਕੋਹਰੇ ਦੀ ਤੀਬਰਤਾ ਹੋਰ ਵਧਣ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੋਂ ਵੀ ਬਹੁਤ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਖ਼ਾਸ ਕਰਕੇ ਸਵੇਰੇ ਅਤੇ ਰਾਤ ਦੇ ਸਮੇਂ ਦੌਰਾਨ ਵਿਜ਼ੀਬਿਲਟੀ ਬਹੁਤ ਘੱਟ ਹੋ ਸਕਦੀ ਹੈ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਕੋਹਰੇ ਦੇ ਦੌਰਾਨ ਗੱਡੀ ਚਲਾਉਂਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ, ਫ਼ਜ਼ੂਲ ਯਾਤਰਾ ਤੋਂ ਬਚਿਆ ਜਾਵੇ ਅਤੇ ਮੌਸਮ ਨਾਲ ਸਬੰਧਿਤ ਤਾਜ਼ਾ ਅਪਡੇਟਾਂ ’ਤੇ ਧਿਆਨ ਰੱਖਿਆ ਜਾਵੇ।
ਇਹ ਵੀ ਪੜ੍ਹੋ- ਗੱਡੀਆਂ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ

