26 ਜਨਵਰੀ ਨੂੰ ਪੂਰੇ ਪੰਜਾਬ ''ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Saturday, Jan 24, 2026 - 11:47 AM (IST)

26 ਜਨਵਰੀ ਨੂੰ ਪੂਰੇ ਪੰਜਾਬ ''ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਜਲੰਧਰ- ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫ਼ਬਾਰੀ ਦਾ ਅਸਰ ਹੁਣ ਪੰਜਾਬ ਦੇ ਮੈਦਾਨੀ ਖੇਤਰਾਂ ਵਿੱਚ ਵੀ ਸਾਫ਼ ਤੌਰ ’ਤੇ ਨਜ਼ਰ ਆਉਣ ਲੱਗਾ ਹੈ। ਸੂਬੇ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ, ਜਿਸ ਕਾਰਨ ਕੜਾਕੇ ਦੀ ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਅਤੇ ਬਾਰਿਸ਼ ਦੀ ਸੰਭਾਵਨਾ ਵਧ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਨੇ ਕਿਸਾਨਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 27 ਜਨਵਰੀ ਨੂੰ ਕੀਤੀ ਜਾਵੇ ਸਰਕਾਰੀ ਛੁੱਟੀ, ਉੱਠੀ ਇਹ ਮੰਗ

ਮੌਸਮ ਵਿਭਾਗ ਨੇ ਲਗਾਤਾਰ ਦੋ ਦਿਨਾਂ ਅੱਜ ਅਤੇ ਕੱਲ੍ਹ ਲਈ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਛੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ 'ਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ: ਬੰਬ ਨਾਲ ਉੱਡਾ ਦਿੱਤੇ ਜਾਣਗੇ ਸਕੂਲ..., ਮਿਲੀ ਧਮਕੀ ਭਰੀ ਈਮੇਲ

26 ਜਨਵਰੀ ਤੋਂ ਫਿਰ ਬਦਲੇਗਾ ਮੌਸਮ

ਪੱਛਮੀ ਗੜਬੜ ਦਾ ਅਸਰ ਹਾਲੇ ਵੀ ਬਣਿਆ ਹੋਇਆ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ 26 ਜਨਵਰੀ ਨੂੰ ਪੂਰੇ ਪੰਜਾਬ 'ਚ ਮੀਂਹ, ਠੰਡ ਅਤੇ ਧੁੰਦ 'ਚ ਹੋਰ ਵਾਧਾ ਹੋਵੇਗਾ। ਜਿਸ ਨਾਲ ਠੰਡ ਆਉਣ ਵਾਲੇ ਦਿਨਾਂ 'ਚ ਹੋ ਵੱਧ ਸਕਦੀ ਹੈ।

ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News