ਪੰਜਾਬ ''ਚ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ...
Friday, May 16, 2025 - 06:15 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੀਤੀ ਸ਼ਾਮ ਤੋਂ ਮੌਸਮ ਵਿਚ ਬਦਲਾਅ ਆਇਆ ਹੈ। ਪੰਜਾਬ ਸਣੇ ਚੰਡੀਗੜ੍ਹ ‘ਚ ਮੌਸਮ ਦਾ ਮਿਜਾਜ਼ ਬਦਲਣ ਨਾਲ ਚੰਡੀਗੜ੍ਹ, ਮੋਹਾਲੀ ਸਣੇ ਕਈ ਇਲਾਕਿਆਂ ‘ਚ ਮੀਂਹ ਪਿਆ ਹੈ। ਜਿਸ ਨਾਲ ਲੋਕਾਂ ਨੂੰ ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਆਉਣ ਵਾਲੇ ਦਿਨਾਂ ਲਈ ਪੰਜਾਬ ਵਿਚ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਇਸ ਪਿੰਡ 'ਚ ਲੱਗ ਗਈ ਵੱਡੀ ਪਾਬੰਦੀ, DC ਵੱਲੋਂ ਹੁਕਮ ਜਾਰੀ
ਮੌਸਮ ਵਿਭਾਗ ਅਨੁਸਾਰ 16 ਮਈ ਯਾਨੀ ਕਿ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਣ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਿਸ ਕਾਰਨ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਹਾਲਾਂਕਿ 17 ਮਈ ਨੂੰ ਮੌਸਮ ਵਿਭਾਗ ਨੇ ਕਿਸੇ ਵੀ ਤਰ੍ਹਾਂ ਦੀ ਚਿਤਾਵਨੀ ਤੋਂ ਇਨਕਾਰ ਕੀਤਾ ਹੈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਕ ਵਾਰ ਫਿਰ 18 ਤੋਂ 20 ਮਈ ਦੇ ਵਿਚਕਾਰ ਮੌਸਮ ਵਿੱਚ ਤਬਦੀਲੀ ਵੇਖੀ ਜਾ ਸਕਦੀ ਹੈ। ਇਸ ਸਮੇਂ ਦੌਰਾਨ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਿਸ ਲਈ ਯੈਲੋ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ ਪੰਜਾਬ ਦੀ ਜਵਾਨੀ ਵੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e