ਪੰਜਾਬ 'ਚ ਮੌਸਮ ਵਿਭਾਗ ਦੇ ਅਲਰਟ ਨੇ ਵਧਾਈ ਚਿੰਤਾ, ਸਵੇਰ ਤੋਂ ਹੀ ਲੱਗੀ ਹੈ ਸਾਉਣ ਦੀ ਝੜੀ

Friday, Jul 28, 2023 - 11:13 AM (IST)

ਪੰਜਾਬ 'ਚ ਮੌਸਮ ਵਿਭਾਗ ਦੇ ਅਲਰਟ ਨੇ ਵਧਾਈ ਚਿੰਤਾ, ਸਵੇਰ ਤੋਂ ਹੀ ਲੱਗੀ ਹੈ ਸਾਉਣ ਦੀ ਝੜੀ

ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਸਵੇਰ ਤੋਂ ਹੀ ਦਰਮਿਆਨਾ ਤਾਂ ਕਿਤੇ ਭਾਰੀ ਮੀਂਹ ਪੈ ਰਿਹਾ ਹੈ, ਜਿਸ ਨੇ ਸੂਬੇ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਭਾਰੀ ਮੀਂਹ ਨੇ ਹੋਰ ਵੀ ਪਰੇਸ਼ਾਨ ਕਰ ਦਿੱਤਾ ਹੈ। ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਖੰਨਾ ਦਾ ਵੱਡਾ ਕਾਰੋਬਾਰੀ ਅਚਾਨਕ ਹੋਇਆ ਲਾਪਤਾ, Innova ਗੱਡੀ 'ਚੋਂ ਮਿਲਿਆ ਹੱਥ ਲਿਖ਼ਤ ਨੋਟ

ਅੱਜ ਜ਼ਿਲ੍ਹਾ ਲੁਧਿਆਣਾ, ਜਲੰਧਰ, ਮੋਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ ਸਮੇਤ ਕਈ ਹੋਰ ਜ਼ਿਲ੍ਹਿਆਂ 'ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। 29 ਜੁਲਾਈ ਨੂੰ ਵੀ ਮੌਸਮ ਵਿਭਾਗ ਵੱਲੋਂ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕੱਚੇ ਅਧਿਆਪਕਾਂ ਨੂੰ ਅੱਜ ਮਿਲੇਗਾ ਵੱਡਾ ਤੋਹਫ਼ਾ, ਦਹਾਕਿਆਂ ਦੀ ਉਡੀਕ ਹੋਵੇਗੀ ਖ਼ਤਮ

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ 'ਚ ਪਏ ਭਾਰੀ ਮੀਂਹ ਕਾਰਨ ਸੂਬੇ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ। ਇਸ ਦੌਰਾਨ ਜੇਕਰ ਮੁੜ ਮੀਂਹ ਪੈਂਦਾ ਹੈ ਤਾਂ ਆਮ ਲੋਕਾਂ ਨੂੰ ਇਕ ਵਾਰ ਫਿਰ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News