ਪੰਜਾਬ 'ਚ 14 ਜਨਵਰੀ ਤੱਕ Alert! ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...

Saturday, Jan 10, 2026 - 06:56 PM (IST)

ਪੰਜਾਬ 'ਚ 14 ਜਨਵਰੀ ਤੱਕ Alert! ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਪੈ ਰਹੀ ਸੀਤ ਲਹਿਰ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਉਥੇ ਹੀ ਰਿਕਾਰਡ ਤੋੜ ਠੰਡ ਦੌਰਾਨ ਧੁੱਪ ਦਾ ਨਿਕਲਣਾ ਵੀ ਸੰਜੀਵਨੀ ਦਾ ਕੰਮ ਕਰ ਰਿਹਾ ਹੈ। ਅੱਜ ਬਹੁਤੇ ਜ਼ਿਲ੍ਹਿਆਂ ਵਿਚ ਧੁੱਪ ਨਿਕਲਣ ਤੋਂ ਬਾਅਦ ਲੋਕਾਂ ਨੇ ਧੁੱਪ ਦਾ ਖ਼ੂਬ ਆਨੰਦ ਮਾਣਿਆ। ਤੇਜ਼ ਧੁੱਪ ਕਾਰਨ ਦੁਪਹਿਰ ਵੇਲੇ ਕੁਝ ਰਾਹਤ ਮਿਲੀ ਪਰ ਸ਼ਾਮ ਨੂੰ ਚੱਲੀ ਸੀਤ ਲਹਿਰ ਨੇ ਠੰਡ ਵਧਾ ਕੇ ਜਨ-ਜੀਵਨ ਨੂੰ ਅਸਤ-ਵਿਅਸਤ ਕਰਨ ਦਾ ਸਿਲਸਿਲਾ ਜਾਰੀ ਰੱਖਿਆ।

ਇਹ ਵੀ ਪੜ੍ਹੋ: ਆਤਿਸ਼ੀ ਵੀਡੀਓ ਮਾਮਲੇ 'ਚ ਸੁਨੀਲ ਜਾਖੜ ਨੇ ਫੋਰੈਂਸਿਕ ਜਾਂਚ 'ਤੇ ਚੁੱਕੇ ਸਵਾਲ (ਵੀਡੀਓ)

ਉਥੇ ਹੀ ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 14 ਜਨਵਰੀ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 14 ਜਨਵਰੀ ਤੱਕ ਪੰਜਾਬ ਦੇ 1-2 ਜ਼ਿਲ੍ਹਿਆਂ ਨੂੰ ਛੱਡ ਕੇ ਸੂਬੇ ਭਰ ਵਿਚ 'ਯੈਲੋ ਅਲਰਟ' ਐਲਾਨਿਆ ਗਿਆ ਹੈ। ਮੌਸਮ ਦੀ ਭਵਿੱਖਬਾਣੀ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ,  ਮੋਗਾ, ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ, ਫਾਜ਼ਿਲਕਾ, ਮੁਕਤਸਰ ਸਾਹਿਬ ਵਿਚ ਯੈਲੋ ਅਲਰਟ ਰਹੇਗਾ। ਧੁੰਦ ਪੈਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਉਥੇ ਹੀ 11, 12, 13 ਅਤੇ 14 ਜਨਵਰੀ ਨੂੰ ਵੀ ਸੂਬੇ ਵੀ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਭਿਆਨਕ ਸੜਕ ਹਾਦਸੇ ਦੌਰਾਨ ASI ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਫਿਲਹਾਲ ਆਲਮ ਇਹ ਹੈ ਕਿ ਕੰਬਣੀ ਛੇੜਨ ਵਾਲੀਆਂ ਸਰਦ ਰਾਤਾਂ ਅਤੇ ਤੜਕਸਾਰ ਘਰਾਂ ਵਿਚੋਂ ਬਾਹਰ ਜਾਣ ਵਾਲੇ ਲੋਕਾਂ ਦਾ ਹਾਲ ਬੇਹਾਲ ਹੈ। ਆਉਣ ਵਾਲੇ ਦਿਨਾਂ ਵਿਚ ਵੀ ਭਿਆਨਕ ਠੰਡ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸੇ ਦੌਰਾਨ ਹਾਈਵੇਅ ’ਤੇ ਪੈਣ ਵਾਲੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਮਾਹਿਰਾਂ ਅਨੁਸਾਰ ਜੇਕਰ ਇਸੇ ਤਰ੍ਹਾਂ 3-4 ਦਿਨ ਲਗਾਤਾਰ ਧੁੱਪ ਨਿਕਲਦੀ ਰਹੀ ਤਾਂ ਘੱਟੋ-ਘੱਟ ਤਾਪਮਾਨ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ, ਜਿਸ ਨਾਲ ਸਰਦ ਰਾਤਾਂ ਵਿਚ ਵੀ ਰਾਹਤ ਮਿਲਣ ਦੀ ਉਮੀਦ ਹੈ। ਇਸ ਮੁਤਾਬਕ ਹਾਈਵੇਅ ’ਤੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ ਹੈ। ਫਿਲਹਾਲ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ।

ਧੁੱਪ ਕਾਰਨ ਦਿਸਿਆ ਖ਼ਰੀਦਦਾਰੀ ਦਾ ਰੁਝਾਨ
ਉਥੇ ਹੀ ਅੱਜ ਵੀ ਧੁੱਪ ਨਿਕਲਣ ਕਾਰਨ ਬਾਜ਼ਾਰਾਂ ਵਿਚ ਵੀ ਚਹਿਲ-ਪਹਿਲ ਵਧੀ, ਜਿਸ ਕਾਰਨ ਦੁਪਹਿਰ ਵੇਲੇ ਖ਼ਰੀਦਦਾਰੀ ਦਾ ਰੁਝਾਨ ਵੇਖਣ ਨੂੰ ਮਿਲਿਆ। ਸ਼ਾਮ ਤੋਂ ਬਾਅਦ ਬਾਜ਼ਾਰਾਂ ਵਿਚ ਸੰਨਾਟਾ ਛਾਉਣ ਲੱਗਦਾ ਹੈ। ਇਸ ਕਾਰਨ ਰਾਤ ਨੂੰ ਬਾਜ਼ਾਰ ਸਮੇਂ ਤੋਂ ਪਹਿਲਾਂ ਬੰਦ ਹੋਣ ਲੱਗੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਭਿਆਨਰ ਠੰਡ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲਣ ਵਿਚ ਦਿਲਚਸਪੀ ਨਹੀਂ ਵਿਖਾ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News