ਪੰਜਾਬ ਵਾਸੀਆਂ ਲਈ Festival ਸੀਜ਼ਨ 'ਚ ਜਾਰੀ ਹੋਇਆ Alert, ਪੜ੍ਹੋ ਸਖ਼ਤ ਹੁਕਮ

Wednesday, Nov 08, 2023 - 09:03 AM (IST)

ਪੰਜਾਬ ਵਾਸੀਆਂ ਲਈ Festival ਸੀਜ਼ਨ 'ਚ ਜਾਰੀ ਹੋਇਆ Alert, ਪੜ੍ਹੋ ਸਖ਼ਤ ਹੁਕਮ

ਜਲੰਧਰ (ਧਵਨ) : ਪੰਜਾਬ ਪੁਲਸ ਨੇ ਬੱਚਿਆਂ ਨੂੰ ਤਿਉਹਾਰਾਂ ਦੌਰਾਨ ਗਹਿਣੇ ਨਾ ਪਹਿਨਣ ਦੀ ਸਲਾਹ ਦਿੱਤੀ ਹੈ ਕਿਉਂਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਪਰਾਧੀ ਅਨਸਰਾਂ ਵੱਲੋਂ ਬੱਚਿਆਂ ਨੂੰ ਆਸਾਨੀ ਨਾਲ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਵੱਲੋਂ ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਅਤੇ ਪੁਲਸ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਹੁਕਮਾਂ 'ਚ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਇਲਾਕਿਆਂ 'ਚ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਦੀਵਾਲੀ ਤੇ ਹੋਰ ਤਿਉਹਾਰਾਂ ਨੂੰ ਧਿਆਨ 'ਚ ਰੱਖਦੇ ਹੋਏ ਆਪਣੇ ਬੱਚਿਆਂ ਨੂੰ ਬਹੁਤ ਜ਼ਿਆਦਾ ਗਹਿਣੇ ਨਾ ਪਹਿਨਣ ਦੇਣ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮਚੀ ਹਾਏ-ਤੌਬਾ, ਮਹਾਮਾਰੀ ਵਾਲੇ ਹਾਲਾਤ, ਸਿਹਤ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ

ਹਦਾਇਤਾਂ 'ਚ ਕਿਹਾ ਗਿਆ ਹੈ ਕਿ ਅਕਸਰ ਅਮੀਰ ਪਰਿਵਾਰਾਂ ਦੇ ਲੋਕ ਦੀਵਾਲੀ ਮੌਕੇ ਆਪਣੇ ਬੱਚਿਆਂ ਨੂੰ ਮਹਿੰਗੇ ਗਹਿਣੇ ਪੁਆ ਕੇ ਬਾਜ਼ਾਰ ਲੈ ਜਾਂਦੇ ਹਨ, ਜਿਸ ਕਾਰਨ ਅਪਰਾਧੀ ਉਨ੍ਹਾਂ ਨੂੰ ਆਸਾਨੀ ਨਾਲ ਆਪਣਾ ਨਿਸ਼ਾਨਾ ਬਣਾ ਲੈਂਦੇ ਹਨ। ਡੀ. ਜੀ. ਪੀ. ਨੇ ਆਪਣੀਆਂ ਹਦਾਇਤਾਂ 'ਚ ਇਹ ਵੀ ਕਿਹਾ ਹੈ ਕਿ ਤਿਉਹਾਰਾਂ ਦੌਰਾਨ ਭੀੜ-ਭੜੱਕੇ ਵਾਲੇ ਇਲਾਕਿਆਂ 'ਚ ਪੁਲਸ ਦੀ ਮੌਜੂਦਗੀ ਵਧਾਈ ਜਾਵੇ ਕਿਉਂਕਿ ਇਨ੍ਹਾਂ ਇਲਾਕਿਆਂ 'ਚ ਅਪਰਾਧਿਕ ਕਿਸਮ ਦੇ ਲੋਕ ਆ ਜਾਂਦੇ ਹਨ। ਅਪਰਾਧੀ ਹਮੇਸ਼ਾ ਇਨ੍ਹਾਂ ਮੌਕਿਆਂ ਦਾ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰਦੇ ਹਨ। ਦੂਜੇ ਪਾਸੇ ਪੰਜਾਬ ਪੁਲਸ ਨੇ 16 ਨਵੰਬਰ ਨੂੰ ਲੁਧਿਆਣਾ 'ਚ ਹੋਣ ਵਾਲੀ ਸਾਈਕਲ ਰੈਲੀ ਲਈ ਕਮਰ ਕੱਸ ਲਈ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗਲਾ ਵੱਢ ਕੇ ਔਰਤ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਕਿਸੇ ਨੂੰ ਨਾ ਆਇਆ ਯਕੀਨ

ਇਸ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੋਵੇਂ ਹਿੱਸਾ ਲੈਣਗੇ। ਇਹ ਸਾਈਕਲ ਰੈਲੀ ਆਪਣੀ ਕਿਸਮ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ, ਜੋ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨਾਲ ਜੁੜਨ ਅਤੇ ਨਸ਼ਾ ਸਮੱਗਲਰਾਂ ਨੂੰ ਪਛਾੜਣ ਦਾ ਸੱਦਾ ਦੇਵੇਗੀ। ਇਸ ਸਾਈਕਲ ਰੈਲੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਪੁਲਸ ਨੇ ਪੰਜਾਬੀ ਗਾਇਕਾਂ ਦੀ ਵੀ ਮਦਦ ਲੈਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਸਾਈਕਲ ਰੈਲੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਹੋਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News