ਚੰਡੀਗੜ੍ਹ ਦੇ ਲੋਕਾਂ ਲਈ Alert ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੋਈ ਪ੍ਰੋਗਰਾਮ ਹੈ ਤਾਂ ਪੜ੍ਹੋ ਪੂਰੀ ਖ਼ਬਰ

06/06/2024 12:23:34 PM

ਚੰਡੀਗੜ੍ਹ (ਪਾਲ) : ਸ਼ਹਿਰ 'ਚ ਅਗਲੇ 2 ਦਿਨਾਂ ਤੱਕ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਸ਼ਾਮ ਨੂੰ ਸ਼ਹਿਰ 'ਚ ਤੇਜ਼ ਹਵਾਵਾਂ ਦੇ ਨਾਲ ਧੂੜ ਭਰੀ ਹਨ੍ਹੇਰੀ ਚੱਲੀ। ਕੁੱਝ ਇਲਾਕਿਆਂ 'ਚ ਹਲਕਾ ਮੀਂਹ ਵੀ ਪਿਆ, ਜਦੋਂਕਿ ਚੰਡੀਗੜ੍ਹ ਆਈ. ਟੀ. ਪਾਰਕ ਵੱਲ ਵੀ ਮੀਂਹ ਪਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਇਸ ਸਮੇਂ ਮੀਂਹ ਦੇ ਚੰਗੇ ਆਸਾਰ ਹਨ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਵੀ ਅਲਰਟ ਜਾਰੀ ਕੀਤਾ ਹੈ। ਪਿਛਲੇ ਦਿਨਾਂ ਦੇ ਮੁਕਾਬਲੇ ਇਸ ਵਾਰ 7 ਜੂਨ ਤੱਕ ਮੀਂਹ ਪੈਣ ਦੀ ਚੰਗੀ ਸੰਭਾਵਨਾ ਹੈ। ਹਾਲਾਂਕਿ, ਵੀਰਵਾਰ ਨੂੰ ਸੰਭਾਵਨਾਵਾਂ ਵੱਧ ਹਨ। ਮੀਂਹ ਦੇ ਨਾਲ-ਨਾਲ ਧੂੜ ਭਰੀ ਹਨ੍ਹੇਰੀ ਆਵੇਗੀ, ਜਿਸ ਦਾ ਅਸਰ ਤਾਪਮਾਨ 'ਤੇ ਵੀ ਦੇਖਣ ਨੂੰ ਮਿਲੇਗਾ। ਮਈ ਦੇ ਆਖ਼ਰੀ ਹਫ਼ਤਿਆਂ 'ਚ ਅਸੀਂ ਬਹੁਤ ਜ਼ਿਆਦਾ ਗਰਮੀ ਦੇਖੀ, ਜੋ ਹੁਣ ਨਹੀਂ ਹੈ। ਹਾਲਾਂਕਿ ਤਾਪਮਾਨ ਹਾਲੇ ਵੀ ਆਮ ਤੋਂ ਉੱਪਰ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ 'ਚ ਗਿਰਾਵਟ ਆਵੇਗੀ। ਵਿਭਾਗ ਨੇ ਵੀਰਵਾਰ ਨੂੰ ਆਰੇਂਜ ਅਲਰਟ ਅਤੇ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਵੱਡੀ Update, 18 ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ
40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀ ਹਨ੍ਹੇਰੀ
ਬੁੱਧਵਾਰ ਸ਼ਾਮ ਤੋਂ ਸ਼ਹਿਰ ਵਿਚ ਤੇਜ਼ ਹਵਾ ਚੱਲਣੀ ਸ਼ੁਰੂ ਹੋ ਗਈ, ਜੋ ਰਾਤ ਤੱਕ ਜਾਰੀ ਰਹੀ। ਵਿਭਾਗ ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਦਰਜ ਕੀਤੀਆਂ ਹਨ। ਉੱਥੇ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਦਿਨ ਦਾ ਤਾਪਮਾਨ ਆਮ ਨਾਲੋਂ 4 ਡਿਗਰੀ ਜ਼ਿਆਦਾ 42.9 ਡਿਗਰੀ ਦਰਜ ਹੋਇਆ। ਘੱਟ ਤੋਂ ਘੱਟ ਤਾਪਮਾਨ 30.2 ਡਿਗਰੀ ਸੈਲਸੀਅਸ ਦਰਜ ਹੋਇਆ, ਜੋ ਕਿ ਆਮ ਨਾਲੋਂ 4 ਡਿਗਰੀ ਜ਼ਿਆਦਾ ਰਿਹਾ। ਮੌਸਮ ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਅਨੁਸਾਰ ਅਗਲੇ ਕੁਝ ਦਿਨਾਂ ਵਿਚ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੈ। ਦਿਨ ਦਾ ਤਾਪਮਾਨ 40 ਤੋਂ 42 ਡਿਗਰੀ ਤੱਕ ਬਣਿਆ ਰਹੇਗਾ। ਰਾਤ ਦਾ ਤਾਪਾਮਾਨ 29 ਡਿਗਰੀ ਤੱਕ ਬਣਿਆ ਰਹੇਗਾ। ਕੇਂਦਰ ਨੇ ਬੁਲੇਟਿਨ ਜਾਰੀ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਵਿਚ 6, 7 ਅਤੇ 8 ਤਾਰੀਖ਼ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਗਰਜ, ਚਮਕ, ਧੂੜ ਭਰੀ ਹਨ੍ਹੇਰੀ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਇੰਸਟਾਗ੍ਰਾਮ 'ਤੇ ਤੜਕੇ 3 ਵਜੇ ਪੋਸਟ ਪਾ ਮੁੰਡੇ ਨੇ ਪੀਤਾ ਜ਼ਹਿਰ, ਹਾਲਤ ਦੇਖ ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਅਗਲੇ 3 ਦਿਨ ਦਿਨ 41 ਡਿਗਰੀ ਤੱਕ ਬਣਿਆ ਰਹੇਗਾ ਦਿਨ ਦਾ ਤਾਪਮਾਨ
ਕੇਂਦਰ ਦੀ ਲਾਂਗ ਫਾਰਕਾਸਟ ਨੂੰ ਦੇਖੀਏ ਤਾਂ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ, ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ, ਘੱਟ ਤੋਂ ਘੱਟ ਤਾਪਮਾਨ 29 ਡਿਗਰੀ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ, ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News