ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ ਇਨ੍ਹਾਂ 17 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

06/15/2024 6:42:24 PM

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ 5 ਦਿਨਾਂ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਤੋਂ ਮੰਗਲਵਾਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਪੰਜ ਦਿਨਾਂ ਲਈ ਔਰੇਂਜ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਆਲਮ ਇਹ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 43 ਡਿਗਰੀ ਪਾਰ ਚੁੱਕਾ ਹੈ, ਜਦਕਿ ਕਈ ਥਾਈਂ ਤਾਪਮਾਨ 45 ਤੋਂ ਵੀ ਵੱਧ ਹੈ। ਮੌਸਮ ਵਿਭਾਗ ਮੁਤਾਬਕ 19 ਜੂਨ ਤੋਂ ਬਾਅਦ ਮੌਸਮ ਕੁਝ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਔਰੇਂਜ ਅਲਰਟ ਦਿੱਤਾ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਐੱਸਏਐੱਸ ਨਗਰ ਅਤੇ ਮਲੇਰਕੋਟਲਾ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਦੋ ਸਬ ਇੰਸਪੈਕਟਰਾਂ ਤੇ ਏ. ਐੱਸ. ਆਈ. 'ਤੇ ਵੱਡੀ ਕਾਰਵਾਈ, ਦਰਜ ਹੋਇਆ ਮਾਮਲਾ

ਮੌਸਮ ਵਿਭਾਗ ਨੇ 18 ਜੂਨ ਤੋਂ ਤਿੰਨ ਦਿਨ ਪੰਜਾਬ ਵਿਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਵਿਭਾਗ ਅਨੁਸਾਰ ਇਸ ਨੂੰ ਮੌਨਸੂਨ ਤੋਂ ਪਹਿਲਾਂ ਵਾਲੀ ਬਾਰਿਸ਼ ਨਹੀਂ ਕਿਹਾ ਜਾ ਸਕਦਾ। ਮੀਂਹ ਨਾਲ ਤਾਪਮਾਨ 'ਚ ਮਾਮੂਲੀ ਗਿਰਾਵਟ ਨਾਲ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਹੁਣ ਇਹ ਆਮ ਨਾਲੋਂ 2.5 ਡਿਗਰੀ ਵੱਧ ਹੋ ਗਿਆ ਹੈ। ਦੱਸ ਦੇਈਏ ਕਿ ਸੂਬੇ ਵਿੱਚ ਗਰਮੀ ਨੇ ਪਿਛਲੇ 65 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਆਲਮ ਇਹ ਹੈ ਕਿ ਲੋਕਾਂ ਦੇ ਘਰਾਂ ਵਿਚੋਂ ਬਾਹਰ ਨਾ ਨਿਕਲਣ ਕਾਰਣ ਬਾਜ਼ਾਰਾਂ ਵਿਚ ਸੁੰਨ ਪਸਰੀ ਪਈ ਹੈ। ਮਾਹਿਰਾਂ ਨੇ ਹੀਟ ਵੇਵ ਤੋਂ ਬਚਣ ਲਈ ਧੁੱਪੇ ਜਾਣ ਤੋਂ ਪਰਹੇਜ਼ ਕਰਨ ਦੀ ਹਦਾਇਤ ਕੀਤੀ ਹੈ। ਬਹੁਤ ਜ਼ਰੂਰੀ ਕੰਮ ਹੋਣ 'ਤੇ ਬਾਹਰ ਨਿਕਲਿਆ ਜਾਵੇ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਪਰਿਵਾਰ ਸਮੇਤ ਲਿਆ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News