ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਇਨ੍ਹਾਂ ਤਾਰੀਖ਼ਾਂ ਲਈ ਅਲਰਟ ਜਾਰੀ

04/16/2024 6:38:04 PM

ਚੰਡੀਗੜ੍ਹ : ਪੰਜਾਬ ਵਿਚ ਮੌਸਮ ਲਗਾਤਾਰ ਕਰਵਟ ਬਦਲ ਰਿਹਾ ਹੈ, ਇਕ ਪਾਸੇ ਜਿੱਥੇ ਗਰਮੀ ਤੋਂ ਰਾਹਤ ਮਿਲ ਰਹੀ ਹੈ, ਉਥੇ ਹੀ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਲੰਘੀ ਰਾਤ ਪਏ ਮੀਂਹ ਤੋਂ ਬਾਅਦ ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕਾ ਮੀਂਹ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਚਿੰਤਾ ਭਰੀ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਸਿੱਖਿਆ ਵਿਭਾਗ

ਮੌਸਮ ਵਿਭਾਗ ਨੇ 18, 19 ਤੇ 20 ਲਈ ਯੈੱਲੋ ਅਲਰਟ ਵੀ ਜਾਰੀ ਕੀਤਾ ਹੈ। ਹਾਲਾਂਕਿ, ਉਸ ਤੋਂ ਪਹਿਲਾਂ 16 ਤੇ 17 ਅਪ੍ਰੈਲ ਨੂੰ ਮੌਸਮ ਸਾਫ ਰਹੇਗਾ। ਦੂਜੇ ਪਾਸੇ ਮੌਸਮ ਵਿਭਾਗ ਨੇ ਆਖਿਆ ਹੈ ਕਿ ਦੇਸ਼ ਵਿਚ 2024 ਦੇ ਮੌਨਸੂਨ ਸੀਜ਼ਨ ਵਿਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਵਾਰ ਭਾਰਤ ਵਿਚ ਚਾਰ ਮਹੀਨਿਆਂ ਦੇ ਮੌਨਸੂਨ ਸੀਜ਼ਨ (ਜੂਨ ਤੋਂ ਸਤੰਬਰ) ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਸੂਬਿਆਂ ਦੇ ਕੁਝ ਖੇਤਰਾਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਨੰਗਲ ਵਿਚ ਹੋਏ ਵਿਸ਼ਵ ਹਿੰਦੂ ਪਰਿਸ਼ਦ ਆਗੂ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ

 


Gurminder Singh

Content Editor

Related News