ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Saturday, Apr 26, 2025 - 11:48 AM (IST)

ਚੰਡੀਗੜ੍ਹ : ਪੰਜਾਬ ਵਿਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਆਲਮ ਇਹ ਹੈ ਕਿ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਇਸੇ ਦੌਰਾਨ ਅੱਜ ਪੰਜਾਬ ਵਿਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ ਜਦਕਿ ਬੀਤੇ ਦਿਨੀਂ ਬਠਿੰਡਾ ਦਾ ਤਾਪਮਾਨ ਸਭ ਤੋਂ ਜ਼ਿਆਦ 44 ਡਿਗਰੀ ਤੋਂ ਵੱਧ ਰਿਕਾਰਡ ਹੋਇਆ ਹੈ। ਆਉਂਦੇ ਦਿਨੀਂ ਗਰਮੀ ਦਾ ਕਹਿਰ ਜਾਰੀ ਰਹਿ ਸਕਦਾ ਹੈ। ਗਰਮੀ ਕਾਰਨ ਬਾਜ਼ਾਰਾਂ ’ਚ ਰੌਣਕਾਂ ਘਟ ਗਈਆਂ ਹਨ ਤੇ ਲੋਕ ਗਰਮੀ ਤੋਂ ਬਚਣ ਲਈ ਸਿਰ-ਮੂੰਹ ਢਕ ਕੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਅਨੁਸਾਰ, ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਔਸਤਨ 1.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਆਮ ਨਾਲੋਂ 4.5 ਡਿਗਰੀ ਵੱਧ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਬਠਿੰਡਾ ਵਿਚ ਸੀਜ਼ਨ ਦਾ ਹੁਣ ਤਕ ਦਾ ਸਭ ਤੋਂ ਵੱਧ ਤਾਪਮਾਨ ਰਿਕਾਰਡ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਜਿੱਥੇ ਇਕ ਪਾਸੇ ਸੂਬੇ ਵਿਚ ਹੀਟ ਵੇਵ ਅਲਰਟ ਹੈ, ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਮੀਂਹ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਅਸਮਾਨ ਸਾਫ਼ ਰਹੇਗਾ। ਇਸ ਕਾਰਨ ਹੀਟਵੇਵ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਰਮਿਆਨ ਸਕੂਲਾਂ ਲਈ ਨਵੇਂ ਹੁਕਮ ਜਾਰੀ
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 29 ਅਪ੍ਰੈਲ ਤੱਕ ਹੀਟ ਵੇਵ ਦੀ ਚਿਤਾਵਨੀ ਹੈ। ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। 26 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਐੱਸਏਐੱਸ, ਫਤਹਿਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ, ਫਰੀਦਕੋਟ, ਬਰਨਾਲਾ, ਸੰਗਰੂਰ, ਮਾਨਸਾ, ਬਠਿੰਡਾ ਅਤੇ ਮੁਕਤਸਰ ਲਈ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। 27 ਤੇ 28 ਅਪ੍ਰੈਲ ਨੂੰ ਕੇਂਦਰੀ ਪੰਜਾਬ ਅਤੇ ਦੱਖਣੀ ਜ਼ਿਲ੍ਹਿਆਂ ਵਿਚ ਹੀਟਵੇਵ ਦੀ ਚਿਤਾਵਨੀ ਹੈ। ਪੂਰੇ ਸੂਬੇ ਵਿਚ ਸਿਰਫ਼ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਹੀ ਇਸ ਤੋਂ ਬਚਣਗੇ। ਪੂਰਾ ਪੰਜਾਬ ਹੀਟ ਵੇਵ ਦੀ ਲਪੇਟ 'ਚ ਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਭਾਜਪਾ 'ਚ 'ਭੂਚਾਲ', ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e