ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨੂੰ ਲੈ ਕੇ ਅਲਰਟ ਜਾਰੀ

Sunday, Jan 12, 2025 - 09:15 AM (IST)

ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨੂੰ ਲੈ ਕੇ ਅਲਰਟ ਜਾਰੀ

ਜਲੰਧਰ- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਰਾਤ ​​ਤੋਂ ਹੀ ਕਈ ਇਲਾਕਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਦਕਿ 23 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਆਮ ਤਾਪਮਾਨ ਨਾਲੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਤੋਂ 19.4 ਡਿਗਰੀ ਤੱਕ ਰਿਹਾ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 19.4 ਡਿਗਰੀ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਵਿੱਚ ਤਾਪਮਾਨ 18.9 ਡਿਗਰੀ ਰਿਹਾ। ਹਾਲਾਂਕਿ, ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।

ਮੀਂਹ ਫ਼ਸਲਾਂ ਲਈ ਚੰਗਾ
ਖੇਤੀਬਾੜੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੀਂਹ ਅਤੇ ਠੰਡ ਫ਼ਸਲਾਂ ਲਈ ਚੰਗੀ ਹੈ। ਖਾਸ ਕਰਕੇ ਕਣਕ ਦੀ ਫ਼ਸਲ ਦਾ ਲਈ ਮੀਂਹ ਸਭ ਤੋਂ ਵਧੀਆ ਹੈ। ਅਜਿਹੀ ਸਥਿਤੀ 'ਚ, ਉਤਪਾਦਨ ਵੀ ਚੰਗਾ ਹੋਣ ਦੀ ਸੰਭਾਵਨਾ ਹੈ। ਸੀਮਤ ਮੀਂਹ ਸਰ੍ਹੋਂ, ਗਾਜਰ, ਪਾਲਕ ਅਤੇ ਮਟਰ ਦੀਆਂ ਸਬਜ਼ੀਆਂ ਲਈ ਚੰਗਾ ਹੈ। ਪਰ ਜੇਕਰ ਧੁੰਦ ਜਮ੍ਹਾ ਹੋ ਜਾਂਦੀ ਹੈ ਤਾਂ ਇਹ ਇਨ੍ਹਾਂ ਫਸਲਾਂ ਲਈ ਨੁਕਸਾਨਦੇਹ ਹੈ।


author

Priyanka

Content Editor

Related News