ਪੰਜਾਬ 'ਚ 27 ਤਾਰੀਖ਼ ਲਈ Alert ਜਾਰੀ! ਸੂਬਾ ਵਾਸੀ ਦੇਣ ਧਿਆਨ
Sunday, Nov 24, 2024 - 11:15 AM (IST)
ਚੰਡੀਗੜ੍ਹ : ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਮੌਸਮ 'ਚ ਹਲਕਾ ਬਦਲਾਅ ਦਿਖਾਈ ਦੇ ਰਿਹਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ ਸੂਬੇ 'ਚ ਅੱਜ ਸੰਘਣੀ ਧੁੰਦ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ 27 ਨਵੰਬਰ ਤੋਂ ਸੂਬੇ 'ਚ ਫਿਰ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਥਾਣੇ ਨੂੰ ਕੀਤਾ ਗਿਆ ਸੀਲ, ਤੜਕਸਾਰ ਪਈਆਂ ਭਾਜੜਾਂ
ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਅਜੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਵਿਭਾਗ ਦੇ ਮੁਤਾਬਕ ਆਮ ਤੌਰ 'ਤੇ 23 ਨਵੰਬਰ ਤੋਂ ਪੰਜਾਬ 'ਚ 3.5 ਐੱਮ. ਐੱਮ. ਬਾਰਸ਼ ਦਰਜ ਕੀਤੀ ਜਾਂਦੀ ਹੈ ਪਰ ਇਸ ਵਾਰ ਸੂਬੇ 'ਚ 99 ਫ਼ੀਸਦੀ ਘੱਟ ਬਾਰਸ਼ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣ ਦੌਰਾਨ ਦੋਵੇਂ ਮਹਿਲਾ ਉਮੀਦਵਾਰਾਂ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ
ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ 'ਚ ਹਵਾ ਪ੍ਰਦੂਸ਼ਣ ਦਾ ਪੱਧਰ ਫਿਲਹਾਲ ਚਿੰਤਾਜਨਕ ਹੈ, ਹਾਲਾਂਕਿ ਪੰਜਾਬ 'ਚ ਹਾਲਾਤ ਬਿਹਤਰ ਹਨ। ਚੰਡੀਗੜ੍ਹ 'ਚ ਸ਼ਨੀਵਾਰ ਨੂੰ ਏ. ਕਿਊ. ਆਈ. 357 ਦਰਜ ਕੀਤਾ ਗਿਆ, ਜੋ ਬਹੁਤ ਖ਼ਰਾਬ ਸ਼੍ਰੇਣੀ 'ਚ ਆਉਂਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8