ਪੰਜਾਬ ''ਚ 21 ਦਸੰਬਰ ਤੱਕ Alert ਜਾਰੀ! ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

Wednesday, Dec 17, 2025 - 05:43 PM (IST)

ਪੰਜਾਬ ''ਚ 21 ਦਸੰਬਰ ਤੱਕ Alert ਜਾਰੀ! ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਾੜਾਂ ਵੱਲੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਕ ਪਾਸੇ ਜਿੱਥੇ ਰਾਤ ਦੇ ਤਾਪਮਾਨ ਵਿੱਚ 0.1 ਡਿਗਰੀ ਤੱਕ ਦੀ ਕਮੀ ਆਈ ਹੈ, ਹਾਲਾਂਕਿ ਇਹ ਅਜੇ ਵੀ ਆਮ ਤੋਂ ਉੱਪਰ ਬਣਿਆ ਹੋਇਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਸ਼ਰਮਨਾਕ ਕਾਰਾ! ਚਾਚੇ ਨੇ ਭਤੀਜੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

PunjabKesari

ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਨੇ ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 17 ਤੋਂ 20 ਦਸੰਬਰ ਤੱਕ ਸੰਘਣੇ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ। 20 ਅਤੇ 21 ਨੂੰ ਦਸੰਬਰ ਨੂੰ ਪੰਜਾਬ ਵਿਚ ਕੁਝ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਧੁੰਦ ਕਾਰਨ ਫਰੀਦਕੋਟ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ ਸਿਰਫ਼ 20 ਤੋਂ 40 ਮੀਟਰ ਦਰਜ ਕੀਤੀ ਗਈ।

PunjabKesari

ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ ਬੀਤੇ ਦਿਨ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 2.7 ਡਿਗਰੀ ਵੱਧ ਹੈ। ਸੂਬੇ ‘ਚ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿੱਚ 4.8 ਡਿਗਰੀ ਦਰਜ ਕੀਤਾ ਗਿਆ। ਅੱਜ ਰਾਤ ਤੋਂ ਇਕ ਵੈਸਟਨ ਡਿਸਟਰਬਨ ਵੀ ਸਰਗਰਮ ਹੋ ਰਿਹਾ ਹੈ।

ਇਹ ਵੀ ਪੜ੍ਹੋ: ਦਸੂਹਾ 'ਚ 3 ਬਲਾਕ ਸੰਮਤੀ ਜ਼ੋਨਾਂ ਦੇ ਨਤੀਜੇ ਆਏ, ਦੋ 'ਤੇ 'ਆਪ' ਤੇ ਇਕ ਜ਼ੋਨ 'ਤੇ ਕਾਂਗਰਸ ਜੇਤੂ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਾਰਨ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਕਤਸਰ ਸਾਹਿਬ, ਮਾਨਸਾ, ਬਰਨਾਲਾ, ਸੰਗਰੂਰ, ਤਰਨਤਾਰਨ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ


author

shivani attri

Content Editor

Related News