ਪੰਜਾਬ ''ਚ 4 ਮਈ ਤੱਕ ਜਾਰੀ ਹੋਇਆ Alert, ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ
Thursday, May 01, 2025 - 11:42 AM (IST)

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦਰਮਿਆਨ ਲੋਕਾਂ ਨੂੰ ਕੁਝ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿਚ ਤੇਜ਼ ਹਵਾਵਾਂ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਸਭ ਤੋਂ ਵੱਧ ਗਰਮ ਜ਼ਿਲ੍ਹਾ ਬਠਿੰਡਾ ਰਿਹਾ ਹੈ, ਜਿੱਥੇ 41.2 ਡਿਗਰੀ ਸੈਲਸੀਅਸ ਤਾਪਮਨ ਰਿਕਾਰਡ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਹੋਰ ਕਿਸੇ ਵੀ ਜ਼ਿਲ੍ਹੇ ਵਿਚ ਇੰਨਾ ਤਾਪਮਾਨ ਦਰਜ ਨਹੀਂ ਹੋਇਆ ਹੈ। ਅੰਕੜਿਆਂ ਮੁਤਾਬਕ ਅੰਮ੍ਰਿਤਸਰ ਵਿਚ 37.5, ਲੁਧਿਆਣਾ ਵਿਚ 36.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿਚ 35.8 ਡਿਗਰੀ ਸੈਲਸੀਅਸ ਦਰਜ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਵਿਚ 40 ਸਾਲ ਬਾਅਦ...
ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਅਨੁਸਾਰ 1 ਮਈ ਤੋਂ 4 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਨ੍ਹੇਰੀ ਤੂਫਾਨ, ਬਿਜਲੀ ਡਿੱਗਣ ਅਤੇ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂ ਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿਚ ਯੈਲੋ ਅਤੇ ਆਰੇਂਜ ਅਲਰਟ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਕੁਝ ਸਮੇਂ ਲਈ ਰਾਹਤ ਮਿਲਣ ਦੀ ਉਮੀਦ ਹੈ। ਜਦਕਿ ਦੂਜੇ ਪਾਸੇ ਮੰਡੀਆਂ ਵਿਚ ਪਈ ਫ਼ਸਲ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਜ਼ਰੂਰ ਵੱਧ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਦੇ ਹਰ ਪਿੰਡ ਵਿਚ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e