ਪੰਜਾਬ ''ਚ ਸਿਹਤ ਸੇਵਾਵਾਂ ਨੂੰ ਲੈ ਕੇ ALERT ਜਾਰੀ, ਡਾਕਟਰਾਂ ਨੂੰ ਦਿੱਤੇ ਗਏ ਸਖ਼ਤ ਹੁਕਮ

Wednesday, May 07, 2025 - 01:53 PM (IST)

ਪੰਜਾਬ ''ਚ ਸਿਹਤ ਸੇਵਾਵਾਂ ਨੂੰ ਲੈ ਕੇ ALERT ਜਾਰੀ, ਡਾਕਟਰਾਂ ਨੂੰ ਦਿੱਤੇ ਗਏ ਸਖ਼ਤ ਹੁਕਮ

ਖੰਨਾ (ਵਿਪਨ) : ਭਾਰਤ ਵਲੋਂ ਪਾਕਿਸਤਾਨ 'ਤੇ ਏਅਰ ਸਟ੍ਰਾਈਕ ਤੋਂ ਬਾਅਦ ਪੰਜਾਬ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਨੂੰ 24 ਘੰਟੇ ਫੋਨ ਆਨ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਡਾਕਟਰਾਂ ਨੂੰ ਕਿਸੇ ਵੀ ਸਮੇਂ ਫੋਨ ਕਰਕੇ ਕੋਈ ਵੀ ਡਿਊਟੀ ਲਾ ਸਕਦਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਸਿਵਲ ਹਸਪਤਾਲ ਖੰਨਾ ਵਿਖੇ ਅਚਾਨਕ ਚੈਕਿੰਗ ਕਰਨ ਲਈ ਪੁੱਜੇ ਸਨ।

ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ' ਮਗਰੋਂ CM ਭਗਵੰਤ ਮਾਨ ਦਾ ਵੱਡਾ ਬਿਆਨ, 'ਸਾਨੂੰ ਭਾਰਤੀ ਫ਼ੌਜ 'ਤੇ ਮਾਣ'

ਸਿਹਤ ਮੰਤਰੀ ਨੇ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਅਸੀਂ ਪੂਰੀ ਤਰ੍ਹਾਂ ਅਲਰਟ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਪੰਜਾਬ 'ਚ ਸਿਹਤ ਸੇਵਾਵਾਂ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋ ਗਿਆ ਬੰਦ! ਰੱਦ ਹੋ ਗਈਆਂ ਸਾਰੀਆਂ ਉਡਾਣਾਂ
ਸਿਹਤ ਮੰਤਰੀ ਨੇ ਦੱਸਿਆ ਕਿ ਉਹ ਖੰਨਾ ਸਿਵਲ ਹਸਪਤਾਲ 'ਚ ਰੂਟੀਨ ਚੈਕਿੰਗ ਕਰਨ ਲਈ ਆਏ ਸਨ ਅਤੇ ਇੱਥੇ ਸਾਰੇ ਡਾਕਟਰ ਡਿਊਟੀ 'ਤੇ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਐੱਸ. ਐੱਮ. ਓ. ਡਾ. ਮਨਿੰਦਰ ਭਸੀਨ ਆਪਰੇਸ਼ਨ ਥੀਏਟਰ 'ਚ ਸਨ ਅਤੇ ਉਨ੍ਹਾਂ ਨਾਲ ਫੋਨ 'ਤੇ ਗੱਲ ਕਰਦੇ ਹੋਏ ਅਲਰਟ ਰਹਿਣ ਲਈ ਕਹਿ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News