ਪੰਜਾਬ ਦੇ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ Alert
Monday, Apr 22, 2024 - 11:56 AM (IST)

ਚੰਡੀਗੜ੍ਹ : ਪੰਜਾਬ 'ਚ ਅਜੇ ਲੋਕਾਂ ਨੂੰ ਵੱਟ ਕੱਢਵੀਂ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ 25 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ।
ਇਹ ਵੀ ਪੜ੍ਹੋ : 2 ਸਾਲ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਦਰਦ ਭਰੀ ਕਹਾਣੀ ਸੁਣ ਤੁਸੀਂ ਵੀ ਭਾਵੁਕ ਹੋ ਜਾਵੋਗੇ
ਇਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ 26 ਤੋਂ 27 ਅਪ੍ਰੈਲ ਨੂੰ ਬੂੰਦਾਬਾਂਦੀ ਦੇ ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ 'ਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਮੁਤਾਬਕ ਫ਼ਰੀਦਕੋਟ ਅਤੇ ਫਾਜ਼ਿਲਕਾ 'ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਿਹੜਾ ਆਮ ਨਾਲੋਂ 2 ਡਿਗਰੀ ਜ਼ਿਆਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸੂਟਕੇਸ 'ਚੋਂ ਟੋਟਿਆਂ 'ਚ ਮਿਲੀ ਸੀ ਲਾਸ਼, ਹੁਣ ਪੁਲਸ ਨੇ ਜਾਰੀ ਕੀਤਾ ਪੋਸਟਰ
ਚੰਡੀਗੜ੍ਹ, ਰੂਪਨਗਰ, ਅੰਮ੍ਰਿਤਸਰ, ਬਰਨਾਲਾ ਅਤੇ ਪਟਿਆਲਾ 'ਚ ਵੀ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਇਸ ਤੋਂ ਬਾਅਦ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8