ਪੰਜਾਬ ''ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
Monday, Jul 06, 2026 - 06:08 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਭਾਰੀ ਮੀਂਹ ਦੀ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਅਗਲੇ ਚਾਰ ਦਿਨਾਂ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੀ ਪੂਰੀ ਸੰਭਾਵਨਾ ਹੈ। ਬਦਲਦੇ ਮੌਸਮ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ 'ਚ ਚਾਰ ਦਿਨਾਂ ਲਈ 'ਯੈਲੋ ਅਲਰਟ' ਵੀ ਜਾਰੀ ਕਰ ਦਿੱਤਾ ਹੈ ਤਾਂ ਜੋ ਲੋਕ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿ ਸਕਣ।
ਸੂਬੇ ਵਿਚ 6, 7, 8, 9 ਭਾਰੀ ਮੀਂਹ ਅਤੇ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਉਥੇ ਹੀ ਭਾਰੀ ਬਾਰਿਸ਼ ਦੇ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਤੋਂ ਬਾਅਦ 10 ਜੁਲਾਈ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 11 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
ਇਥੇ ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ 'ਚ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਰਿਹਾ ਪਰ ਪਾਰਾ ਇਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ। ਪੰਜਾਬ 'ਚ ਤਾਪਮਾਨ 0.9 ਡਿਗਰੀ ਵਧਿਆ, ਜੋ ਆਮ ਦੇ ਨੇੜੇ ਰਿਹਾ। ਇਸ ਦੌਰਾਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਘਟਿਆ, ਜੋ ਆਮ ਨਾਲੋਂ 1.8 ਡਿਗਰੀ ਵੱਧ ਹੈ। ਐੱਸ. ਬੀ. ਐੱਸ. ਨਗਰ 'ਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ। ਪੰਜਾਬ 'ਚ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਬਠਿੰਡਾ 'ਚ 40.3 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਉਥੇ ਹੀ ਅੰਮ੍ਰਿਤਸਰ 'ਚ 35.9 ਡਿਗਰੀ ਸੈਲਸੀਅਸ, ਲੁਧਿਆਣਾ 'ਚ 36.4 ਡਿਗਰੀ ਸੈਲਸੀਅਸ, ਪਟਿਆਲਾ 'ਚ 37.2 ਡਿਗਰੀ ਸੈਲਸੀਅਸ, ਪਠਾਨਕੋਟ 'ਚ 35.5 ਡਿਗਰੀ ਸੈਲਸੀਅਸ, ਗੁਰਦਾਸਪੁਰ 'ਚ 36.0 ਡਿਗਰੀ ਸੈਲਸੀਅਸ, ਫਾਜ਼ਿਲਕਾ 'ਚ 39.0 ਡਿਗਰੀ ਸੈਲਸੀਅਸ, ਫਿਰੋਜ਼ਪੁਰ 'ਚ 35.9 ਡਿਗਰੀ ਸੈਲਸੀਅਸ, ਸੰਗਰੂਰ ਵਿੱਚ 35.8 ਡਿਗਰੀ ਸੈਲਸੀਅਸ ਅਤੇ ਰੂਪਨਗਰ ਵਿੱਚ 37.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ ਮਾਮਲੇ 'ਚ ਐਡੀਸ਼ਨਲ ਸੁਪਰਡੈਂਟ ਤੇ ਵਾਰਡਨ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
