ਪੰਜਾਬ, ਹਰਿਆਣਾ, ਦਿੱਲੀ-NCR 'ਚ ਤਿੰਨ ਦਿਨ ਤੱਕ ਭਾਰੀ ਮੀਂਹ ਦਾ ਅਲਰਟ
Monday, Jan 29, 2024 - 01:47 PM (IST)
ਨੈਸ਼ਨਲ ਡੈਸਕ- ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ ਸੀਤ ਲਹਿਰ ਦੀ ਸਥਿਤੀ ਵਿਚਾਲੇ ਆਉਣ ਵਾਲੇ ਦਿਨਾਂ 'ਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ ਉੱਤਰ ਭਾਰਤ ਦੇ ਕਈ ਸੂਬਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੈਦਾਨੀ ਇਲਾਕਿਆਂ 'ਚ ਦੂਜੀ ਪੱਛਮੀ ਗੜਬੜੀ ਹੋਣ ਨਾਲ ਦਿੱਲੀ 'ਚ 31 ਜਨਵਰੀ ਅਤੇ ਇਕ ਫਰਵਰੀ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 29 ਜਨਵਰੀ ਤੋਂ 3 ਫਰਵਰੀ ਵਿਚਾਲੇ ਪੱਛਮੀ ਹਿਮਾਲਿਆ ਖੇਤਰ 'ਚ ਮੀਂਹ ਦਾ ਦੌਰ ਬਣਨ ਦੀ ਸੰਭਾਵਨਾ ਹੈ, ਜਿਸ ਨਾਲ 30 ਅਤੇ 31 ਜਨਵਰੀ ਨੂੰ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਮੀਂਹ ਪਵੇਗਾ।
ਇਹ ਵੀ ਪੜ੍ਹੋ : ਰਾਮਲੀਲਾ 'ਚ ਹਨੂੰਮਾਨ ਦਾ ਕਿਰਦਾਰ ਨਿਭਾ ਰਹੇ ਵਿਅਕਤੀ ਦੀ ਮੰਚ 'ਤੇ ਦਿਲ ਦਾ ਦੌਰਾ ਪੈਣ ਨਾਲ ਮੌਤ
ਧੁੰਦ ਦੀ ਸਥਿਤੀ
ਮੌਸਮ ਵਿਭਾਗ ਨੇ ਐਕਸ 'ਤੇ ਕਿਹਾ,''ਧੁੰਦ ਦੀ ਸਥਿਤੀ ਦੇਖੀ ਗਈ (ਅੱਜ 5.30 ਵਜੇ ਆਈ.ਐੱਸ.ਟੀ. 'ਤੇ) : ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ; ਬਿਹਾਰ ਦੇ ਵੱਖ-ਵੱਖ ਇਲਾਕਿਆਂ 'ਚ, ਪੰਜਾਬ, ਦਿੱਲੀ, ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮੱਧਮ ਧੁੰਦ; ਰਾਜਸਥਾਨ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8