ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ, Alert ਹੋ ਜਾਣ ਲੋਕ, ਵਿਭਾਗ ਵਲੋਂ ਜਾਰੀ ਹੋ ਗਈ ਐਡਵਾਈਜ਼ਰੀ (ਵੀਡੀਓ)

03/11/2024 12:10:32 PM

ਚੰਡੀਗੜ੍ਹ : ਪੰਜਾਬ 'ਚ ਮੌਸਮ ਮੁੜ ਕਰਵਟ ਲੈਂਦਾ ਹੋਇਆ ਦਿਖਾਈ ਦੇ ਰਿਹਾ ਹੈ। ਦਰਅਸਲ ਹੁਣ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਪੰਜਾਬ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵਲੋਂ 13-14 ਮਾਰਚ ਨੂੰ ਮਾਝਾ ਅਤੇ ਦੋਆਬਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਅਧਿਕਾਰੀ ਸਖ਼ਤ, ਨੇਤਾ ਨਹੀਂ ਦੇ ਸਕਣਗੇ ਪੈਸੇ ਜਾਂ ਸ਼ਰਾਬ ਦਾ ਲਾਲਚ

ਇਸ ਤੋਂ ਇਲਾਵਾ ਤੇਜ਼ ਹਨ੍ਹੇਰੀ ਅਤੇ ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ‘ਯੈਲੋ ਅਲਰਟ’ ਐਲਾਨ ਕਰਦੇ ਹੋਏ ਹਨ੍ਹੇਰੀ, ਬਿਜਲੀ, ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਮੌਸਮ ਵਿਭਾਗ ਨੇ ਸਾਵਧਾਨ ਰਹਿਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਮੌਸਮ 'ਚ ਆਈ ਇਸ ਤਬਦੀਲੀ ਕਾਰਨ ਰਾਤ ਵੇਲੇ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਵੇਗਾ ਅਤੇ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 'ਚ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ : ਬਿਜਲੀ ਗਰਿੱਡ 'ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ, ਦਰਜਨਾਂ ਪਿੰਡਾਂ ਦੀ ਬਿਜਲੀ ਗੁੱਲ (ਵੀਡੀਓ)

ਇਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਦੀ ਪੱਕਣ ਕੰਢੇ ਆਈ ਹੋਈ ਫ਼ਸਲ ਡਿੱਗ ਸਕਦੀ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਪੰਜਾਬ 'ਚ ਸਰਗਰਮ ਹੋਣ ਜਾ ਰਹੀ ਇਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ 'ਚ ਤਬਦੀਲੀ ਦੀ ਸੰਭਾਵਨਾ ਹੈ। ਮੀਂਹ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

Babita

This news is Content Editor Babita