ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ

Wednesday, Feb 18, 2026 - 04:09 PM (IST)

ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਬਿਜਲੀ ਚਮਕੇਗੀ ਅਤੇ ਕਈ ਥਾਵਾਂ 'ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ (Western Disturbance) ਕਾਰਨ ਆਈ ਹੈ, ਜੋ ਇਸ ਸਮੇਂ ਪਾਕਿਸਤਾਨ ਅਤੇ ਪੰਜਾਬ ਦੇ ਖੇਤਰਾਂ ਦੇ ਉੱਪਰ ਸਰਗਰਮ ਹੈ।

ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼

PunjabKesari

ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗਾ ਅਸਰ 
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪਵੇਗਾ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਨ੍ਹਾਂ ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਬਾਅਦ 19, 20, 21 ਅਤੇ 22 ਤਾਰੀਖ਼ ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ ਵਿਭਾਗ ਵੱਲੋਂ ਕੋਈ ਵੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 23 ਫਰਵਰੀ ਨੂੰ ਵੀ ਮੌਸਮ ਸਾਫ਼ ਹੀ ਰਹੇਗਾ। 

PunjabKesari

ਇਹ ਵੀ ਪੜ੍ਹੋ: ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ ਪਹਿਲਾਂ ਹੋਇਆ ਸੀ ਵਿਆਹ

PunjabKesari

ਤਾਪਮਾਨ ਦੀ ਸਥਿਤੀ 
ਉਥੇ ਹੀ ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਮਾਨਸਾ 'ਚ ਸਭ ਤੋਂ ਵੱਧ 29.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਮੁੜ ਗਿਰਾਵਟ ਆਵੇਗੀ। ਇਥੇ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਦੇ ਸੈਕਟਰ-48 ਵਿੱਚ ਸਵੇਰੇ ਹੋਈ ਹਲਕੀ ਬੂੰਦਾਬਾਂਦੀ ਨਾਲ ਮੌਸਮ ਠੰਡਾ ਹੋ ਗਿਆ ਹੈ। ਲੁਧਿਆਣਾ ਅਤੇ ਮੋਹਾਲੀ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। 19 ਫਰਵਰੀ ਤੋਂ 23 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਜਵਾਕੜੀ ਨੂੰ ਮਿਲੀ ਰੂਹ ਕੰਬਾਊ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News