ਪੰਜਾਬ ''ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

Friday, May 01, 2026 - 07:04 PM (IST)

ਪੰਜਾਬ ''ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਅਗਲੇ ਦਿਨਾਂ ਦੌਰਾਨ ਮੌਸਮ ਵਿਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਨੇ 5 ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 2 ਤੋਂ 6 ਮਈ ਤੱਕ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 1 ਮਈ ਨੂੰ ਕਿਸੇ ਤਰ੍ਹਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ 2 ਮਈ ਤੋਂ ਮੌਸਮ ਖ਼ਰਾਬ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਲਈ 'ਯੈਲੋ ਅਲਰਟ' ਜਾਰੀ ਕਰਦਿਆਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। 2 ਮਈ ਤੋਂ ਮੌਸਮ ਵਿਗੜਨਾ ਸ਼ੁਰੂ ਹੋਵੇਗਾ। ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ ਹੋਵੇਗਾ...

PunjabKesari

ਪੰਜਾਬ ਦੇ ਮੌਸਮ ਨੂੰ ਲੈ ਕੇ 3 ਅਤੇ 4 ਮਈ ਦੋ ਦਿਨ ਕਾਫ਼ੀ ਅਹਿਮ ਰਹਿਣਗੇ। ਪੰਜਾਬ ਦੇ ਉੱਤਰੀ ਅਤੇ ਮੱਧ ਹਿੱਸੇ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ 'ਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨੀ ਹਵਾਵਾਂ ਚੱਲਣ, ਭਾਰੀ ਮੀਂਹ ਅਤੇ ਬਿਜਲੀ ਲਿਸ਼ਕਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

PunjabKesari

5 ਅਤੇ 6 ਮਈ ਨੂੰ ਵੀ ਮੌਸਮ ਖ਼ਰਾਬ ਰਹੇਗਾ। ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ ਮੌਸਮ ਕੇਂਦਰ ਮੁਤਾਬਕ 7 ਮਈ ਨੂੰ ਬਾਰਸ਼ ਹੋਣ ਦੀ ਉਮੀਦ ਨਹੀਂ ਹੈ। ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਕਰੀਬ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News