ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ, ਪੰਜਾਬ ’ਚ ਫਿਰ ਹੋ ਸਕਦੈ ਵੱਡਾ ਅੱਤਵਾਦੀ ਹਮਲਾ

01/16/2023 2:11:06 PM

ਚੰਡੀਗੜ੍ਹ : ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ਵਿਚ ਹਮਲੇ ਦੀ ਤਿਆਰੀ ਕਰ ਰਹੇ ਹਨ। ਜਿਸ ਦੇ ਚੱਲਦੇ ਸੂਬੇ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਵੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤ ਵਿਚ ਜੀ-20 ਸਮਿਟ ਹੋਣ ਜਾ ਰਿਹਾ ਹੈ, ਇਸ ਨੂੰ ਵੀ ਨਿਸ਼ਾਨਾ ਬਣਾ ਕੇ ਅੱਤਵਾਦੀ ਵੱਡਾ ਹਮਲਾ ਕਰਨ ਦੀ ਫਿਰਾਕ ਵਿਚ ਹਨ। ਇਸ ਤੋਂ ਇਲਾਵਾ 26 ਜਨਵਰੀ ਮੌਕੇ ਵੀ ਅੱਤਵਾਦੀ ਹਮਲਾ ਕਰ ਸਕਦੇ ਹਨ। 

ਇਹ ਵੀ ਪੜ੍ਹੋ : ਵਿਆਹ ਤੋਂ 7 ਸਾਲ ਬਾਅਦ ਵੀ ਨਾ ਹੋਇਆ ਬੱਚਾ, ਹੈਵਾਨ ਬਣੇ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ

ਇਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਅੱਤਵਾਦੀ ਹਾਈਵੇ ਨਾਲ ਲੱਗਦੇ ਪੁਲਸ ਥਾਣਿਆਂ ਨੂੰ ਨਿਸ਼ਾਨਾਂ ਬਣਾ ਕਾ ਹਮਲਾ ਕਰ ਸਕਦੇ ਸਨ। ਇਸ ਅਲਰਟ ਤੋਂ ਕੁਝ ਦਿਨ ਬਾਅਦ ਹੀ ਤਰਨਤਾਰਨ ਦੇ ਸਰਹਾਲੀ ਥਾਣੇ ’ਤੇ ਆਰ. ਪੀ. ਜੀ. ਬੰਬ ਸੁਟਿਆ ਗਿਆ ਸੀ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਇਹ ਆਰ. ਪੀ. ਜੀ. ਅਟੈਕ ਸਫਲ ਨਹੀਂ ਹੋ ਸਕਿਆ ਜਿਸ ਕਾਰਣ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਸੀ। ਹੁਣ ਫਿਰ ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ : ਗੋਲਡੀ ਬਰਾੜ ਦਾ ਕਰੀਬੀ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਵੱਡੇ ਖੁਲਾਸੇ ਹੋਣ ਦੀ ਉਮੀਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News