ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਭੋਗਪੁਰ ਵੱਲੋਂ ਰੋਸ ਪ੍ਰਦਰਸ਼ਨ
Wednesday, Dec 06, 2017 - 03:42 PM (IST)

ਭੋਗਪੁਰ (ਰਾਣਾ)— ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਭੋਗਪੁਰ ਮੰਡਲ ਯੂਨਿਟ ਵੱਲੋਂ ਐਕਸੀਅਨ ਭੋਗਪੁਰ ਦੇ ਦਫਤਰ ਸਾਹਮਣੇ ਪੈਨਸ਼ਨਾਂ ਨਾ ਮਿਲਣ ਕਾਰਨ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਸ਼ਰਨ ਸਿੰਘ ਭੱਟੀ ਪ੍ਰਧਾਨ, ਦਲਜੀਤ ਸਿੰਘ, ਸੁੱਚਾ ਮਸੀਹ ਤੇ ਬਾਬਾ ਬਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ. ਏ. ਦੀਆਂ ਦੋ ਕਿਸ਼ਤਾਂ ਤਾਂ ਕੀ ਦੇਣੀਆਂ ਸਨ, ਪੈਨਸ਼ਨਾਂ ਵੀ ਨਹੀਂ ਦਿੱਤੀਆਂ। ਉਨ੍ਹਾਂ ਨੇ ਪੈਨਸ਼ਨਾਂ ਜਲਦੀ ਦੇਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਾਂ ਦੀ ਅਦਾਇਗੀ ਸਮੇਂ ਸਿਰ ਨਾ ਕੀਤੀ ਗਈ ਤਾਂ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਅਤੇ ਪੰਜਾਬ ਸਰਕਾਰ ਦੀ ਹੋਵੇਗੀ।