ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ
Tuesday, Jun 12, 2018 - 12:41 AM (IST)

ਧਾਰੀਵਾਲ, (ਖੋਸਲਾ, ਬਲਬੀਰ)- ਪੀ. ਐੱਸ. ਈ. ਬੀ. ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਧਾਰੀਵਾਲ ਦੀ ਮੀਟਿੰਗ ਸਾਥੀ ਵਰਿਆਮ ਮਸੀਹ ਸੋਹਲ ਦੀ ਪ੍ਰਧਾਨਗੀ ਹੇਠ ਮਿੱਲ ਗਰਾਊਂਡ ਧਾਰੀਵਾਲ ਵਿਖੇ ਹੋਈ, ਜਿਸ ਵਿਚ ਸੂਬਾ ਕਮੇਟੀ ਆਗੂ ਹਰਭਜਨ ਸਿੰਘ ਲੇਹਲ, ਐੱਸ. ਐੱਸ. ਸੋਨੀ, ਪ੍ਰਾਣ ਨਾਥ ਆਦਿ ਬੁਲਾਰਿਆਂ ਨੇ ਬਿਜਲੀ ਕਾਰਪੋਰੇਸ਼ਨ ਅਤੇ ਪੰਜਾਬ ਸਰਕਾਰ ਨੂੰ ਤਾਡ਼ਨਾ ਕਰਦਿਆਂ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਪੈਨਸ਼ਨਰਾਂ ਦੀਆਂ ਜੋ ਮੰਗਾਂ 13.11.2017 ਦੀ ਹੋਈ ਮੀਟਿੰਗ ਵਿਚ ਮੰਨੀਆਂ ਗਈਅਾਂ ਸਨ, ਉਨ੍ਹਾਂ ਨੂੰ ਜਲਦ ਲਾਗੂ ਕੀਤਾ ਜਾਵੇ। ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਵਿਚ ਰਿਆਇਤਾਂ, ਮਹਿੰਗਾਈ ਭੱਤੇ ਦੀਆਂ 23 ਕਿਸ਼ਤਾਂ ਦਾ ਬਕਾਇਆ, ਪੇ-ਕਮਿਸ਼ਨ ਦੀ ਰਿਪੋਰਟ ਜਲਦ ਜਾਰੀ ਕਰਨਾ, ਮੈਡੀਕਲ ਬਿੱਲਾਂ ’ਚ ਵਾਧਾ ਕਰਨਾ, ਕੈਸ਼ਲੈੱਸ ਸਕੀਮ ਆਗੂ ਕਰਨਾ, ਪਹਿਲਾਂ ਹੀ ਇਨਕਮ ਟੈਕਸ ਦੇਣ ਵਾਲੇ ਪੈਨਸ਼ਰਾਂ ਕੋਲੋਂ 200 ਰੁਪਏ ਟੈਕਸ ਨਾ ਲੈਣ ਦੇ ਨਾਲ-ਨਾਲ ਹੋਰ ਅਹਿਮ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਡੀਅਾਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਉਹ ਹੱਕਾਂ ਦੀ ਪ੍ਰਾਪਤੀ ਲਈ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਸੁੱਚਾ ਸਿੰਘ ਕੰਗ, ਪਰਮਜੀਤ ਸਿੰਘ, ਜਰਨੈਲ ਸਿੰਘ, ਸਰਬਜੀਤ ਸਿੰਘ, ਧਰਮ ਸਿੰਘ, ਤਰਸੇਮ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ ।