ਯੂਕ੍ਰੇਨ ’ਚ ਫਸੇ 1895 ਵਿਅਕਤੀਆਂ ਦਾ ਸਾਰਾ ਡਾਟਾ ਵਿਦੇਸ਼ ਮੰਤਰਾਲੇ ਨੂੰ ਭੇਜਿਆ : ਭਗਵੰਤ ਮਾਨ

Saturday, Feb 26, 2022 - 09:12 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵੱਲੋਂ ਬੀਤੇ ਦਿਨ ਯੂਕ੍ਰੇਨ ’ਚ ਹੋਏ ਹਮਲਿਆਂ ਤੋਂ ਬਾਅਦ ਉੱਥੇ ਫਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਵਿਅਕਤੀਆਂ ਲਈ ਇਕ ਨੰਬਰ ਜਾਰੀ ਕੀਤਾ ਗਿਆ ਸੀ, ਜਿਸ ’ਚ ਹੁਣ ਤਕ ਸੈਂਕੜੇ ਹੀ ਲੋਕਾਂ ਵੱਲੋਂ ਆਪਣਾ ਪਾਸਪੋਰਟ ਤੇ ਟੈਲੀਫੋਨ ਨੰਬਰ ਭੇਜੇ ਗਏ ਹਨ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਯੂਕ੍ਰੇਨ ’ਚ ਫਸੇ 1895 ਵਿਅਕਤੀਆਂ ਦੇ ਪਾਸਪੋਰਟ ਤੇ ਫੋਨ ਨੰਬਰ ਸਾਡੇ ਕੋਲ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਭਾਰਤੀਆਂ ਲਈ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਹੈਲਪਲਾਈਨ ਕੀਤੀ ਸ਼ੁਰੂ

PunjabKesari

ਇਹ ਸਾਰਾ ਡਾਟਾ ਅਸੀਂ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤਾ ਹੈ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਇਹ ਭਰੋਸਾ ਦਿਵਾਇਆ ਹੈ ਕਿ ਹੰਗਰੀ ਤੇ ਰੋਮਾਨੀਆਂ ਰਾਹੀਂ ਸਭ ਨੂੰ ਆਪਣੇ ਦੇਸ਼ ਭਾਰਤ ਵਾਪਿਸ ਪਹੁੰਚਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਯੂਕ੍ਰੇਨ ’ਚ ਫਸੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਸਾਰੇ ਵਿਅਕਤੀ ਸੁੱਖ-ਸ਼ਾਂਤੀ ਨਾਲ ਸਹੀ-ਸਲਾਮਤ ਆਪੋ-ਆਪਣੇ ਘਰਾਂ ’ਚ ਪੁੱਜ ਜਾਣ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋਂ ਜੋ ਵ੍ਹਟਸਐਪ ਨੰਬਰ ਜਾਰੀ ਕੀਤਾ ਗਿਆ ਸੀ। ਉਸ ਨੂੰ ਸੋਸ਼ਲ ਮੀਡੀਆ ਉੱਤੇ ਆਮ ਲੋਕਾਂ ਵੱਲੋਂ ਵੀ ਵੱਡੀ ਪੱਧਰ ਉੱਤੇ ਸ਼ੇਅਰ ਕਰ ਕੇ ਯੂਕ੍ਰੇਨ ’ਚ ਫਸੇ ਵਿਅਕਤੀਆਂ ਦੀ ਮਦਦ ਕਰਨ ਲਈ ਵੱਡਾ ਯੋਗਦਾਨ ਪਾਇਆ ਗਿਆ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਏ : ਪ੍ਰਕਾਸ਼ ਸਿੰਘ ਬਾਦਲ 


Manoj

Content Editor

Related News