ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ

Tuesday, Jun 23, 2026 - 06:23 PM (IST)

ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ

ਚੰਡੀਗੜ੍ਹ/ਜਲੰਧਰ (ਅੰਕੁਰ,ਧਵਨ) : ਪੰਜਾਬ ਪੁਲਸ ਨੇ ਸਾਰੇ ਜ਼ਿਲ੍ਹਿਆਂ ’ਚ ਮਹੱਤਵਪੂਰਨ ਜੰਕਸ਼ਨਾਂ ’ਤੇ ਰਣਨੀਤਕ ਨਾਕੇ ਲਗਾ ਕੇ ਪੁਲਿਸਿੰਗ ਨੂੰ ਹੋਰ ਮਜ਼ਬੂਤ ਕੀਤਾ ਹੈ। ਯਾਤਰੀਆਂ ਅਤੇ ਸੂਬਾ ਵਾਸੀਆਂ ਲਈ ਘੱਟੋ-ਘੱਟ ਪ੍ਰੇਸ਼ਾਨੀ ਨੂੰ ਯਕੀਨੀ ਬਣਾਉਂਦਿਆਂ ਪੁਲਿਸਿੰਗ ’ਤੇ ਧਿਆਨ ਕੇਂਦ੍ਰਿਤ ਕਰਦਿਆਂ ਇਸ ਪਹਿਲ ਨਾਲ ਅਨੇਕਾਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ’ਚ ਮਦਦ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਕਈ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਗਈਆਂ ਹਨ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਲਾਏ ਗਏ ਨਾਕਿਆਂ ਨਾਲ ਪੁਲਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਹੰਗਾਮੀ ਸਥਿਤੀਆਂ ’ਚ ਤੁਰੰਤ ਪ੍ਰਤੀਕਿਰਿਆ ਨੂੰ ਸਮਰੱਥ ਬਣਾਇਆ ਜਾ ਸਕਿਆ ਹੈ। ਇਹ ਨਾਕੇ ਜ਼ਿਲ੍ਹਿਆਂ ’ਚ ਸਰਗਰਮ ਅਪਰਾਧੀਆਂ, ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਣ ਲਈ ਇਕ ਪ੍ਰਭਾਵੀ ਸਾਧਨ ਸਿੱਧ ਹੋ ਰਹੇ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ

ਇਹ ਰਣਨੀਤਿਕ ਨਾਕੇ ਪੰਜਾਬ ਪੁਲਸ ਦੇ ਵਿਆਪਕ ਸੁਰੱਖਿਆ ਢਾਂਚੇ ਦਾ ਅਨਿੱਖੜਵਾਂ ਅੰਗ ਹਨ, ਜੋ ਰੀਅਲ-ਟਾਈਮ ਖ਼ੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਨ ਅਤੇ ਅਪਰਾਧਿਕ ਨੈੱਟਵਰਕਾਂ ਨੂੰ ਠੱਲ੍ਹ ਪਾਉਣ ਲਈ ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ.ਐੱਫ.) ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਨਾਲ ਨਜ਼ਦੀਕੀ ਤਾਲਮੇਲ ਜ਼ਰੀਏ ਕੰਮ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News