ਮੰਗਲਵਾਰ ਨੂੰ ਬੰਦ ਰਹਿਣਗੇ ਜਲੰਧਰ ਦੇ ਸਾਰੇ ਵਿਦਿਅਕ ਅਦਾਰੇ, DC ਵਲੋਂ ਛੁੱਟੀ ਦਾ ਐਲਾਨ

08/12/2019 8:52:20 PM

ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਵਲੋਂ ਮੰਗਲਵਾਰ ਨੂੰ ਸ਼ਹਿਰ ਦੇ ਸਾਰੇ ਵਿਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦਫਤਰ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਮਿਤੀ 13.08.2019 ਮੰਗਲਵਾਰ ਨੂੰ ਜਿਲਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ 'ਚ ਛੁੱਟੀ ਕਾਰਨ ਦੇ ਆਦੇਸ਼ ਦਿੱਤੇ ਗਏ ਹਨ।