ਚੰਡੀਗੜ੍ਹ 'ਚ ਕਿਸਾਨਾਂ ਨੂੰ ਰੋਕਣ ਲਈ ਸਾਰੇ ਐਂਟਰੀ ਪੁਆਇੰਟ ਸੀਲ, 2100 ਜਵਾਨਾਂ ਦੀ ਲੱਗੀ ਡਿਊਟੀ

Monday, Nov 27, 2023 - 12:32 PM (IST)

ਚੰਡੀਗੜ੍ਹ 'ਚ ਕਿਸਾਨਾਂ ਨੂੰ ਰੋਕਣ ਲਈ ਸਾਰੇ ਐਂਟਰੀ ਪੁਆਇੰਟ ਸੀਲ, 2100 ਜਵਾਨਾਂ ਦੀ ਲੱਗੀ ਡਿਊਟੀ

ਚੰਡੀਗੜ੍ਹ (ਸੁਸ਼ੀਲ) : ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਅੰਦਰ ਆਉਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਹਨ। ਪੁਲਸ ਨੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ ਜਵਾਨ ਤਾਇਨਾਤ ਕਰ ਦਿੱਤੇ ਹਨ। ਸੀ. ਆਈ. ਏ. ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਹੁਣ ਲੱਗਣਗੀਆਂ Extra ਕਲਾਸਾਂ

ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸਾਫ਼ ਕਿਹਾ ਕਿ ਜੇਕਰ ਕੋਈ ਕਿਸਾਨ ਅੰਦਰ ਆਉਂਦਾ ਹੈ ਤਾਂ ਉਸਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸਨੂੰ ਜੇਲ੍ਹ ਭੇਜ ਦਿੱਤਾ ਜਾਵੇ। ਚੰਡੀਗੜ੍ਹ ਪੁਲਸ ਦੇ ਉੱਚ ਅਧਿਕਾਰੀਆਂ ਨੇ ਕਿਸਾਨਾਂ ਨੂੰ ਰੋਕਣ ਲਈ 2100 ਜਵਾਨਾਂ ਨੂੰ ਡਿਊਟੀ ’ਤੇ ਤਾਇਨਾਤ ਕਰ ਦਿੱਤਾ ਹੈ, ਜਿਸ ਵਿਚ ਐੱਸ. ਐੱਸ. ਪੀ. ਕੰਵਰਦੀਪ ਕੌਰ ਅਤੇ ਐੱਸ. ਪੀ. ਸਿਟੀ ਖੁਦ ਨਜ਼ਰ ਰੱਖਣਗੇ।

ਇਹ ਵੀ ਪੜ੍ਹੋ : ਹੁਣ ਤਾਂਤਰਿਕਾਂ ਨੇ ਵਿਛਾਇਆ ਆਨਲਾਈਨ ਜਾਲ, ਲੋਕਾਂ ਨੂੰ ਬੁਰੀ ਤਰ੍ਹਾਂ ਡਰਾ ਲੁੱਟਦੇ ਨੇ ਮਿਹਨਤ ਦੀ ਕਮਾਈ
ਹੱਦ ’ਤੇ ਵਾਟਰ ਬੂਜ਼ਰ ਤੇ ਅੱਥਰੂ ਗੈਸ ਮਸ਼ੀਨ ਰਹੇਗੀ
ਸਾਰੇ ਐਂਟਰੀ ਪੁਆਇੰਟਾਂ ’ਤੇ ਡਵੀਜ਼ਨ ਦੇ ਡੀ. ਐੱਸ. ਪੀ. ਸਮੇਤ ਥਾਣਾ ਇੰਚਾਰਜ ਮੌਜੂਦ ਰਹਿਣਗੇ। ਉੱਚ ਅਧਿਕਾਰੀਆਂ ਨੇ ਸਥਿਤੀ ਨਾਲ ਨਜਿੱਠਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਸਭ ਤੋਂ ਪਹਿਲਾਂ ਮੋਹਾਲੀ ਗੋਲਫ਼ ਮੋੜ ਨੇੜੇ ਸੈਕਟਰ-48 ਵਿਚ ਬੈਰੀਕੇਡ ਲਾ ਕੇ ਫੋਰਸ ਤਾਇਨਾਤ ਕਰ ਦਿੱਤੀ ਹੈ। ਹਰ ਹੱਦ ’ਤੇ ਵਾਟਰ ਬੂਜ਼ਰ, ਅੱਥਰੂ ਗੈਸ ਦੀਆਂ ਮਸ਼ੀਨਾਂ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਮੌਜੂਦ ਰਹਿਣਗੀਆਂ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News