GNDU ਵਿਦਿਆਰਥੀਆਂ ਲਈ ਵੱਡੀ ਖਬਰ: 28 ਨਵੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ
Friday, Nov 27, 2026 - 05:58 PM (IST)
ਅੰਮ੍ਰਿਤਸਰ- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕੱਲ੍ਹ ਯਾਨੀ 28 ਨਵੰਬਰ 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ, ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਇਹ ਫੈਸਲਾ ਯੂਨੀਵਰਸਿਟੀ ਨਾਲ ਸੰਬੰਧਿਤ ਮਾਨਤਾ ਪ੍ਰਾਪਤ ਕਾਲਜਾਂ, ਕੰਸਟੀਚੂਐਂਟ ਸੰਸਥਾਵਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਲਿਆ ਗਿਆ ਹੈ। ਮੁਲਤਵੀ ਪ੍ਰੀਖਿਆਵਾਂ ਹੁਣ 6 ਦਸੰਬਰ 2026 ਐਤਵਾਰ ਨੂੰ ਹੋਣਗੀਆਂ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ
ਯੂਨੀਵਰਸਿਟੀ ਵੱਲੋਂ ਜਾਰੀ ਸੂਚਨਾ ਅਨੁਸਾਰ ਸਮਾਂ ਅਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ, ਕੋਈ ਬਦਲਾਅ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਵਿਦਿਆਰਥੀ ਯੂਨੀਵਰਸਿਟੀ ਦੀ ਵੈੱਬਸਾਈਟ ਚੈੱਕ ਕਰ ਸਕਦੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ: ਸੋਨੇ ਦੇ ਗਹਿਣਿਆਂ ਲਈ ਦੋਸਤ ਦਾ ਕਰ'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
