ਸਾਰੇ ਸਰਕਾਰੀ ਹਸਪਤਾਲਾਂ ਨੂੰ ਕੀਤਾ ਜਾ ਰਿਹੈ ਆਧੁਨਿਕ ਸਹੂਲਤਾਂ ਨਾਲ ਲੈਸ : ਸੋਨੀ

Saturday, Dec 25, 2021 - 09:49 PM (IST)

ਅੰਮ੍ਰਿਤਸਰ(ਦਲਜੀਤ)- ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਵੇਰਕਾ ਵਿਖੇ ਰਾਜ ਦੇ ਪਹਿਲੇ ਆਯੂਰਵੈਦਿਕ ਨਸ਼ਾਂ ਛੁਡਾਓ ਕੇਂਦਰ ਦਾ ਉਦਘਾਟਨ ਕਰਨ ਸਮੇਂ ਕੀਤਾ। ਸੋਨੀ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਖੁੱਲ੍ਹੇ ਸਰਕਾਰੀ ਆਯੂਰਵੈਦਿਕ ਯੋਗ ਅਤੇ ਨਸ਼ਾ ਛੁਡਾਊ ਕੇਂਦਰ ਪੰਜਾਬ ਦਾ ਪਹਿਲਾ ਆਯੂਰਵੈਦਿਕ ਨਸ਼ਾ ਛੁਡਾਊ ਕੇਂਦਰ ਹੈ ਅਤੇ ਇਹ ਸਰਕਾਰ ਦਾ ਇਕ ਬਡ਼ਾ ਹੀ ਵਧੀਆ ਕਦਮ ਹੈ, ਜਿਸ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭੈੜੀ ਲੱਤ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਆਯੂਰਵੇਦ ਭਾਰਤ ਦੀ ਇਕ ਬਹੁਤ ਪੁਰਾਣੀ ਇਲਾਜ ਪ੍ਰਣਾਲੀ ਹੈ, ਜਿਸ ਨੂੰ ਅਪਨਾ ਕੇ ਅਸੀਂ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ’ਤੇ ਨਿਰੋਗੀ ਰਹਿ ਸਕਦੇ ਹਾਂ ਅਤੇ ਆਉਣ ਵਾਲੇ ਸਮੇਂ ’ਚ ਵੀ ਪੰਜਾਬ ਸਰਕਾਰ ਆਯੂਰਵੈਦਿਕ ਇਲਾਜ ਪ੍ਰਣਾਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਵੱਲੋਂ ਆਂਗਣਵਾੜੀ ਤੇ ਆਸ਼ਾ ਵਰਕਰਾਂ ਨਾਲ ਮੁਲਾਕਾਤ, ਕਿਹਾ-‘ਆਪ’ ਸਰਕਾਰ ਬਣਨ ’ਤੇ ਮੰਗਾਂ ਕਰਾਂਗੇ ਪੂਰੀਆਂ

ਸੋਨੀ ਨੇ ਦੱਸਿਆ ਕਿ ਸੂਬੇ ਭਰ ਵਿਚ ਹੋਰ ਵੀ ਆਯੂਰਵੈਦਿਕ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਜਾਣਗੇ ਅਤੇ ਆਯੂਰਵੈਦਿਕ ਦਵਾਈਆਂ ਅਤੇ ਯੋਗਾ ਰਾਹੀ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕੀਤਾ ਜਾਵੇਗਾ। ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ 24 ਆਯੂਰਵੈਦਿਕ /ਯੂਨਾਨੀ ਡਿਸਪੈਸਰੀਆਂ ਚੱਲ ਰਹੀਆਂ ਹਨ, ਜਿਸ ਵਿਚ ਪਿੰਡ ਵਾਸੀਆਂ ਨੂੰ ਆਯੂਰਵੈਦਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਵੀ ਇਕ ਆਯੂਰਵੈਦ ਸਵਾਸਥ ਕੇਂਦਰ, ਇਕ ਆਈ. ਐੱਸ. ਐੱਮ. ਵਿੰਗ, ਇਕ ਯੋਗ ਅਤੇ ਧਿਆਨ ਕੇਂਦਰ ਅਤੇ ਵੇਰਕਾ ਵਿਖੇ ਇਕ 50 ਬਿਸਤਰਿਆਂ ਵਾਲਾ ਆਯੂਰਵੈਦਿਕ ਹਸਪਤਾਲ ਵੀ ਚੱਲ ਰਿਹਾ ਹੈ।

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਆਯੂਰਵੈਦਿਕ ਅਫਸਰ ਡਾ. ਰਣਬੀਰ ਸਿੰਘ ਕੰਗ ਨੇ ਦੱਸਿਆ ਕਿ ਵੇਰਕਾ ਹਸਪਤਾਲ ਵਿਖੇ ਪੰਚਕਰਮਾ ਦੀ ਸੁਵਿਧਾ ਵੀ ਉਪਲਭਦ ਹੈ ਅਤੇ ਇਸ ਵਿਧੀ ਰਾਹੀ ਵੀ ਅਨੇਕਾਂ ਰੋਗਾਂ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੇਰਕਾ ਵਿਖੇ ਨਸ਼ਾ ਛੁਡਾਓ ਕੇਦਰ ਦੇ ਖੁਲਣ ਨਾਲ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ ਅਤੇ ਨਸ਼ੇ ਤੋ ਪੀੜਤ ਵਿਅਕਤੀਆਂ ਦਾ ਇਲਾਜ ਹੁਣ ਇਸ ਹਸਪਤਾਲ ਵਿਖੇ ਹੀ ਹੋ ਸਕੇਗਾ। ਇਸ ਮੌਕੇ ਆਯੂਰਵੈਦਾ ਪੰਜਾਬ ਦੀ ਡਾਇਰੈਕਟਰ ਡਾ. ਪੂਨਮ ਵਸ਼ਿਸਟ ਨੇ ਸਰਕਾਰ ਵਲੋ ਆਯੂਰਵੈਦਿਕ ਇਲਾਜ ਪ੍ਰਣਾਲੀ ਦ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਕੰਮਾਂ ਲਈ ਸੋਨੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਵਾਇਆ ਕਿ ਆਯੂਰਵੈਦ ਵਿਭਾਗ ਪੂਰੀ ਲਗਨ ਨਾਲ ਆਯੂਰਵੈਦਿਕ ਸਿਹਤ ਕੇਂਦਰਾਂ ’ਚ ਆਉਣ ਵਾਲੇ ਮਰੀਜਾਂ ਦਾ ਇਲਾਜ ਕਰੇਗਾ।

ਇਹ ਵੀ ਪੜ੍ਹੋ : ਬੇਅਦਬੀ ਦੇ ਮੁੱਦੇ ’ਤੇ ਕਾਂਗਰਸ ਨੇ ਸਿਰਫ ਸਿਆਸਤ ਹੀ ਕੀਤੀ : ਸੁਖਬੀਰ

ਇਸ ਮੌਕੇ ਵਿਧਾਇਕ ਹਲਕਾ ਪੱਟੀ ਹਰਮਿੰਦਰ ਸਿੰਘ ਗਿੱਲ, ਚੇਅਰਮੈਨ ਪਨਸੀਡ ਜੁਗਲ ਕਿਸ਼ੋਰ ਸ਼ਰਮਾ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਡਿਪਟੀ ਡਾਇਰੈਕਟਰ ਆਯੂਰਵੈਦਾ ਡਾ. ਸ਼ਸ਼ੀ ਭੂਸ਼ਣ, ਡਾ. ਦਿਨੇਸ਼ ਕੁਮਾਰ ਸੀਨੀਅਰ ਆਯੂਰਵੈਦਿਕ ਫੀਜੀਸ਼ੀਅਨ, ਡਾ. ਰਮਨਜੀਤ ਕੌਰ ਰੰਧਾਵਾ, ਡਾ. ਸੰਦੀਪ ਸ੍ਰੀਧਰ, ਡਾ. ਸੁਰਿੰਦਰਜੀਤ ਸਿੰਘ ਵਾਲੀਆ ਅਤੇ ਹੋਰ ਵਿਭਾਗ ਦੇ ਆਯੂਰਵੈਦਿਕ ਮੈਡੀਕਲ ਅਫਸਰ, ਆਯੂਰਵੈਦਿਕ ਦਵਾਈਆਂ ਦੇ ਨਿਰਮਾਤਾ, ਸ਼ਹਿਰ ਦੇ ਉੱਘੀਆਂ ਸ਼ਖ਼ਸੀਅਤਾਂ, ਉਪਵੈਦ, ਟਰੇਂਡ ਦਾਈਆਂ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Bharat Thapa

Content Editor

Related News