ਡੇਰਾ ਬਾਬਾ ਨਾਨਕ ਤੋਂ ਅੰਮ੍ਰਿਤਸਰ ਮਾਰਗ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਨਾਂ ''ਤੇ ਬਣਾਉਣ ਦੀ ਮੰਗ
Tuesday, Sep 26, 2017 - 05:04 PM (IST)

ਬਟਾਲਾ (ਸੈਂਡੀ) - ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਅਤੇ ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਚੇਅਰਮੈਨ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਰਾ ਬਾਬਾ ਨਾਨਕ ਤੋਂ ਅੰਮ੍ਰਿਤਸਰ ਮਾਰਗ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਨਾਂ 'ਤੇ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੋਨਾ ਚੜਾਉਣ ਦੀ ਸੇਵਾ ਸੰਭਾਲੀ ਸੀ ਅਤੇ ਉਨ੍ਹਾਂ ਹਲਕਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਚੋਲਾ ਸਾਹਿਬ 'ਚ ਵੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਅੰਤਿਮ ਸਮੇਂ ਤੱਕ ਸੇਵਾ ਸੰਭਾਲੀ ਅਤੇ ਲੋਕਾਂ ਨੂੰ ਸਿੱਧੇ ਰਸਤੇ ਪਾਇਆ। ਇਸ ਮੌਕੇ ਡਾ. ਬਾਜਵਾ ਨੇ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਪੁਰਜ਼ੋਰ ਮੰਗ ਕੀਤੀ ਕਿ ਹਲਕਾ ਡੇਰਾ ਬਾਬਾ ਨਾਨਕ ਚੌਕ 'ਚ ਸ਼ੇਰੇ ਪੰਜਾਬ ਦੇ ਨਾਂ 'ਤੇ ਇਕ ਸਵਾਗਤੀ ਗੇਟ ਬਣਾਇਆ ਜਾਵੇ ਅਤੇ ਹੋਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਜਸਵੰਤ ਸਿੰਘ ਬਾਜਵਾ, ਦਵਿੰਦਰਜੀਤ ਸਿੰਘ, ਸਤਨਾਮ ਸਿੰਘ ਹੰਸ, ਨਰਿੰਦਰ ਮੋਹਨ ਸ਼ਰਮਾ, ਡਾ. ਸੁਖਦੇਵ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਚਰਨਜੀਤ ਸਿੰਘ ਆਦਿ ਮੌਜੂਦ ਸਨ।