ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਵਾਂਗੇ : ਵੇਣੂਗੋਪਾਲ
Thursday, Oct 29, 2026 - 09:50 AM (IST)
ਜਲੰਧਰ/ਚੰਡੀਗੜ੍ਹ (ਵਿਸ਼ੇਸ਼)-ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕਰਕੇ ਸੂਬੇ ’ਚ ਸਰਕਾਰ ਬਣਾਏਗੀ। ਪੰਜਾਬ ਕਾਂਗਰਸ ਭਵਨ ਵਿਖੇ ਆਯੋਜਿਤ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਨੇਤਾ ਅਤੇ ਵਰਕਰ ਇਕਜੁੱਟ ਹੋ ਕੇ ਚੋਣ ਲੜਨਗੇ ਅਤੇ ਜਿੱਤ ਹਾਸਲ ਕਰਨਗੇ। ਕਾਂਗਰਸ ਦਾ ਨਿਸ਼ਾਨਾ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert
ਵੇਣੂਗੋਪਾਲ ਨੇ ਕਿਹਾ ਕਿ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਾ ਤਸਕਰੀ ਦਾ ਨੈੱਟਵਰਕ ਫੈਲ ਰਿਹਾ ਹੈ ਅਤੇ ਨੌਜਵਾਨਾਂ ਦੇ ਸਾਹਮਣੇ ਬੇਰੁਜ਼ਗਾਰੀ ਇਕ ਗੰਭੀਰ ਚੁਣੌਤੀ ਬਣੀ ਹੋਈ ਹੈ। ਪੰਜਾਬ ਨੂੰ ਇਸ ਸੰਕਟ ’ਚੋਂ ਬਾਹਰ ਕੱਢਣ ਅਤੇ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਕਾਂਗਰਸ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰੇਗੀ।

ਉਨ੍ਹਾਂ ਦੱਸਿਆ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਪਹੁੰਚਣਗੇ ਅਤੇ ਉੱਥੋਂ ਹੀ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਚੋਣ ਮੁਹਿੰਮ ਦਾ ਵੱਡੇ ਪੱਧਰ 'ਤੇ ਆਗਾਜ਼ ਕਰਨਗੇ। ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਤੇਜ਼ੀ ਲਿਆਉਣ ਲਈ ਪਾਰਟੀ ਵੱਲੋਂ ਬੁੱਧਵਾਰ 4 ਮਹੱਤਵਪੂਰਨ ਮੀਟਿੰਗਾਂ ਕੀਤੀਆਂ ਗਈਆਂ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਆਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਅਤੇ ਮਜ਼ਬੂਤ ਰਣਨੀਤੀ ਨਾਲ ਲੜੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਨੇਤਾ ਅਤੇ ਵਰਕਰ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਮੈਦਾਨ ’ਚ ਉਤਰ ਚੁੱਕੇ ਹਨ। ਇਸ ਮੌਕੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਨੇਤਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
