Pahalgam Terror Attack : ਜੰਮੂ-ਕਸ਼ਮੀਰ ਦੀ ਸਰਹੱਦ ਨਾਲ ਲੱਗਦੀਆਂ ਪੰਜਾਬ ਦੀਆਂ ਸਾਰੀਆਂ ਅੰਤਰਰਾਜੀ ਚੈੱਕ ਪੋਸਟਾਂ ਸੀਲ
Wednesday, Apr 23, 2025 - 08:06 PM (IST)

ਬਮਿਆਲ, (ਹਰਜਿੰਦਰ ਸਿੰਘ ਗੋਰਾਇਆ)-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਪੁਲਸ ਵੀ ਅਲਰਟ 'ਤੇ ਹੈ, ਜਿਸ ਤਹਿਤ ਪੁਲਸ ਵੱਲੋਂ ਪੰਜਾਬ-ਜੰਮੂ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੀਤੀ ਰਾਤ ਤੋਂ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ, ਜਿਸ ਦੇ ਨਾਲ ਜੰਮੂ ਦੇ ਕਈ ਅੰਦਰੂਨੀ ਰਸਤੇ ਵੀ ਲੱਗਦੇ ਹਨ। ਬੀਤੀ ਰਾਤ ਤੋਂ ਪਠਾਨਕੋਟ ਪੁਲਿਸ ਵੱਲੋਂ ਇਨ੍ਹਾਂ ਸਾਰੇ ਅੰਦਰੂਨੀ ਰਸਤਿਆਂ 'ਤੇ ਗਸ਼ਤ ਵਧਾ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨ ਭਾਵੇਂ ਉਹ ਲਿੰਕ ਸੜਕਾਂ ਰਾਹੀਂ ਪੰਜਾਬ 'ਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ । ਇਸ ਤਰ੍ਹਾਂ ਹੀ ਜੰਮੂ-ਕਸ਼ਮੀਰ ਤੋਂ ਪੰਜਾਬ 'ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਇਸ ਸਾਰੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋ ਵੱਲੋਂ ਇਲਾਕੇ ਦਾ ਦੌਰਾ ਕਰ ਕੇ ਨਾਕਿਆਂ ਦੀ ਚੈਕਿੰਗ ਕੀਤੀ ਗਈ