ਲਾਕਡਾਊਨ ਸਮੱਸਿਆ ਦਾ ਕੋਈ ਹੱਲ ਨਹੀਂ, 8 ਮਈ ਨੂੰ ਖ਼ੋਲਾਂਗੇ ਸਾਰੇ ਬਾਜ਼ਾਰ : ਸੰਯੁਕਤ ਕਿਸਾਨ ਮੋਰਚਾ

05/06/2021 12:21:30 AM

ਸਿੰਘੂ ਬਾਰਡਰ/ਮਾਛੀਵਾੜਾ,(ਬਿਉਰੋ)- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਨੂੰ ਕਾਨੂੰਨੀ ਦਰਜਾ ਦਿਵਾਉਣ ਦੀ ਮੰਗ ਸਬੰਧੀ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਅਰੰਭਿਆ ਗਿਆ ਅੰਦੋਲਨ ਪਿਛਲੇ ਕਰੀਬ 159 ਦਿਨਾਂ ਤੋਂ ਲਗਾਤਾਰ ਜਾਰੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ 32 ਪ੍ਰਮੁੱਖ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ।

ਇਹ ਵੀ ਪੜ੍ਹੋ- ਸਰਕਾਰ ਵੱਲੋਂ ਕਿਸੇ ਵੀ ਧਰਨੇ ਅੰਦਰ ਕੋਈ ਸਿਹਤ ਸਹੂਲਤ ਨਹੀਂ ਦਿੱਤੀ ਗਈ : ਜੋਗਿੰਦਰ ਸਿੰਘ ਉਗਰਾਹਾਂ

ਇਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਜੋ ਸਰਕਾਰ ਵੱਲੋਂ ਲਾਕਡਾਊਨ ਲਗਾਇਆ ਗਿਆ ਹੈ ਇਹ ਕਿਸਾਨੀ ਅੰਦੋਲਨ ਨੂੰ ਤੋੜਨ ਦੀ ਇਕ ਸਾਜਿਸ਼ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਲਾਕਡਾਊਨ ਸਮੱਸਿਆ ਦਾ ਕੋਈ ਹੱਲ ਨਹੀਂ, ਸਗੋ ਇਸ ਨਾਲ ਮਾਹੌਲ ਹੋਰ ਖਰਾਬ ਹੋ ਜਾਵੇਗਾ, ਕਿਉਂਕਿ ਲਾਕਡਾਊਨ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਲ ਦੁਕਾਨਦਾਰ ਦੁਕਾਨ ਖੋਲ੍ਹਣ ਲਈ ਸਰਕਾਰ ਖਿਲਾਫ਼ ਮੌਰਚਾ ਖੋਲ੍ਹਣ ਤਾਂਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਪਤਾ ਚੱਲ ਸਕੇ। ਉਨ੍ਹਾਂ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਲੋਕ ਦਿੱਲੀ ਧਰਨੇ 'ਚ ਆਪਣੀ ਵੱਧ ਤੋਂ ਵੱਧ ਹਾਜ਼ਰੀ ਭਰਨ। 

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਕਾਰਨ 182 ਲੋਕਾਂ ਦੀ ਮੌਤ, ਇੰਨੇ ਪਾਜ਼ੇਟਿਵ

ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਐਲਾਨ 

1. 8 ਮਈ ਨੂੰ ਖ਼ੋਲਾਂਗੇ ਸਾਰੇ ਬਾਜ਼ਾਰ 

2. ਪੰਜਾਬ ਵਾਸੀ ਖੋਲਣ ਆਪਣੀਆਂ ਦੁਕਾਨਾਂ

3. ਪੂਰੇ ਦੇਸ਼ 'ਚ ਲਾਕਡਾਊਨ ਦਾ ਕੀਤਾ ਜਾਵੇਗਾ ਵਿਰੋਧ


Bharat Thapa

Content Editor

Related News