ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੋਂ ਹਾਰੇ ਬਾਦਲ ਪਰਿਵਾਰ ਦੇ ਸਾਰੇ ਮੈਂਬਰ

03/12/2022 7:14:27 PM

ਲੁਧਿਆਣਾ (ਹਿਤੇਸ਼) : ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਿਆਸਤ ਦੇ ਹਾਸ਼ੀਏ ’ਤੇ ਚਲਾ ਗਿਆ ਹੈ ਕਿਉਂਕਿ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਨੂੰ ਛੱਡ ਬਾਦਲ ਪਰਿਵਾਰ ਦੇ ਸਾਰੇ ਮੈਂਬਰ ਹਾਰ ਗਏ ਹਨ, ਜਿਨ੍ਹਾਂ ’ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਮਨਪ੍ਰੀਤ ਬਾਦਲ, ਆਦੇਸ਼ ਪ੍ਰਤਾਪ ਕੈਰੋਂ, ਬਿਕਰਮ ਮਜੀਠੀਆ ਦਾ ਨਾਂ ਸ਼ਾਮਲ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਪਰਤੀ ਪਿੰਡ ਹੈਬਤਪੁਰ ਦੀ ਗੁਰਲੀਨ, ਕਿਹਾ-ਅਜੇ ਵੀ ਕੰਨਾਂ ’ਚ ਗੂੰਜ ਰਹੀ ਬੰਬਾਂ ਦੀ ਆਵਾਜ਼

ਜਿਸ ਨਾਲ ਜੁੜਿਆ ਦਿਲਚਸਪ ਪਹਿਲੂ ਇਹ ਹੈ ਕਿ ਬਾਦਲ ਪਰਿਵਾਰ ਦੇ ਉਪਰੋਕਤ ਸਾਰੇ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਨੂੰ ਲੈ ਕੇ ਇਹ ਕਿਹਾ ਜਾ ਰਿਹਾ ਹੈ ਕਿ 1957 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਵਿਧਾਨ ਸਭਾ ’ਚ ਬਾਦਲ ਪਰਿਵਾਰ ਦਾ ਕੋਈ ਮੈਂਬਰ ਨਹੀਂ ਹੋਵੇਗਾ।

 ਇਹ ਵੀ ਪੜ੍ਹੋ : ਵਿਧਾਨ ਸਭਾ ’ਚ ਜਾਣ ਵਾਲੇ ਪਹਿਲੇ ਆਈ. ਪੀ. ਐੱਸ. ਹਨ ਕੁੰਵਰ ਵਿਜੇ ਪ੍ਰਤਾਪ

ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਆਏ ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ’ਚ ਆਮ ਆਦਮੀ ਪਾਰਟੀ ਦੇ ਹੱਕ ’ਚ ਚੱਲੀ ਹਨੇਰੀ ਨੇ ਸਿਆਸਤ ਦੇ ਵੱਡੇ-ਵੱਡੇ ਥੰਮ੍ਹ ਢਹਿ-ਢੇਰੀ ਕਰ ਦਿੱਤੇ। ਇਸ ਵਾਰ ‘ਆਪ’ ਦੇ 92 ਵਿਧਾਇਕਾਂ ਨੇ ਜਿੱਤ ਦਰਜ ਕੀਤੀ।


Manoj

Content Editor

Related News