ਕੈਪਟਨ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਸੱਦੀ ਸਰਬ ਪਾਰਟੀ ਮੀਟਿੰਗ 'ਚ ਸ਼ਾਮਲ ਨਹੀਂ ਹੋਵੇਗੀ 'ਭਾਜਪਾ'

Tuesday, Feb 02, 2021 - 11:44 AM (IST)

ਕੈਪਟਨ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਸੱਦੀ ਸਰਬ ਪਾਰਟੀ ਮੀਟਿੰਗ 'ਚ ਸ਼ਾਮਲ ਨਹੀਂ ਹੋਵੇਗੀ 'ਭਾਜਪਾ'

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦੇ 'ਤੇ ਪੰਜਾਬ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਤਨੀ ਤੇ ਪੁੱਤਰ ਦਾ ਕਤਲ ਕਰਕੇ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ

PunjabKesari

ਇਸ ਮੀਟਿੰਗ 'ਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਲ ਹੋਏ ਹਨ, ਉੱਥੇ ਹੀ ਪੰਜਾਬ ਭਾਜਪਾ ਇਸ ਮੀਟਿੰਗ 'ਚ ਸ਼ਾਮਲ ਨਹੀਂ ਹੋਵੇਗੀ। ਦੱਸਣਯੋਗ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਵਾਪਰੇ ਤਾਜ਼ਾ ਘਟਨਾਕ੍ਰਮ ਨੂੰ ਲੈ ਕੇ ਕੈਪਟਨ ਵੱਲੋਂ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਹਥਿਆਰ ਲਹਿਰਾਉਣ ਵਾਲੇ ਜ਼ਰਾ ਸਾਵਧਾਨ!, ਜਾਰੀ ਹੋਈ ਸਖ਼ਤ ਚਿਤਾਵਨੀ

ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਦੌਰਾਨ ਕੀ-ਕੀ ਅਹਿਮ ਫ਼ੈਸਲੇ ਲਏ ਜਾਂਦੇ ਹਨ।
ਨੋਟ : ਕਿਸਾਨੀ ਅੰਦੋਲਨ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਬਾਰੇ ਦਿਓ ਰਾਏ


author

Babita

Content Editor

Related News