ਪੰਜਾਬ 'ਚ BSF ਦੇ ਵਧੇ ਦਾਇਰੇ 'ਤੇ ਸਰਬ ਪਾਰਟੀ ਮੀਟਿੰਗ ਅੱਜ, ਸ਼ਾਮਲ ਹੋਣਗੇ ਨਵਜੋਤ ਸਿੱਧੂ

10/25/2021 11:03:04 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ 'ਚ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਦੇ ਮਾਮਲੇ 'ਤੇ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਇਸ ਸਬੰਧ 'ਚ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਰਹੱਦ ਕੋਲ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ 11 ਅਕਤੂਬਰ ਦੀ ਨੋਟੀਫਿਕੇਸ਼ਨ ਤੋਂ ਪਹਿਲਾਂ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ 'ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਕੀਤੀ ਹੈ। ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਹਿੱਸਾ ਲਿਆ ਜਾਵੇਗਾ, ਜਦੋਂ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਅੱਖਾਂ ਦੀ ਰੌਸ਼ਨੀ ਵਾਪਸ ਪਾ ਸਕਣ ਵਾਲੇ 'ਨੇਤਰਹੀਣਾਂ' ਦਾ ਕਰਵਾਏਗੀ ਇਲਾਜ
ਸ਼ਾਮਲ ਹੋਣਗੇ ਨਵਜੋਤ ਸਿੱਧੂ
ਬੇਸ਼ੱਕ ਨਵਜੋਤ ਸਿੰਘ ਸਿੱਧੂ ਨੂੰ ਅਜੇ ਤੱਕ ਅਧਿਕਾਰਿਤ ਤੌਰ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਵਾਪਸ ਲੈਣ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ 25 ਅਕਤੂਬਰ ਨੂੰ ਹੋਣ ਵਾਲੀ ਸਰਬ ਪਾਰਟੀ ਬੈਠਕ 'ਚ ਇਹ ਸ਼ਿਰੱਕਤ ਕਰਨਗੇ।
ਇਹ ਵੀ ਪੜ੍ਹੋ : ਜੇਲ੍ਹ ਦੇ ਵਿਹੜੇ ’ਚ ਲੱਗੀ ਮਹਿੰਦੀ, ਬੰਦੀ ਔਰਤਾਂ ਨੇ ਰੱਖਿਆ ਕਰਵਾਚੌਥ ਦਾ ਵਰਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita