ਅਹਿਮ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ 30 ਅਪ੍ਰੈਲ ਤੱਕ ਸਾਰੇ ਪੁਲਸ ਸਟੇਸ਼ਨ ਬੰਦ

04/19/2021 3:13:59 PM

ਬੁਢਲਾਡਾ (ਬਾਂਸਲ) : ਜ਼ਿਲ੍ਹੇ ਅੰਦਰ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਵੱਲੋਂ 30 ਅਪ੍ਰੈਲ ਤੱਕ ਜ਼ਿਲ੍ਹੇ ਦੇ ਸਾਰੇ ਥਾਣੇ ਆਮ ਲੋਕਾਂ ਲਈ ਬੰਦ ਕਰ ਦਿੱਤੇ ਗਏ ਹਨ। ਸਿਰਫ ਜ਼ਰੂਰੀ ਕੇਸਾਂ ਨੂੰ ਹੀ ਵਿਚਾਰਿਆ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਮਾਨਸਾ ਸੁਰਿੰਦਰ ਲਾਬਾਂ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਕੇਸਾਂ ਨੂੰ ਮੱਦੇਨਜ਼ਰ ਰੱਖਦਿਆਂ ਇਤਿਆਤ ਦੀ ਪਾਲਣਾ ਕਰਦਿਆਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਕਿਹਾ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਸਿਰਫ਼ ਇਤਿਆਤ ਦੀ ਪਾਲਣਾ ਕਰਨ ਅਤੇ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਵਰਣਨਯੋਗ ਹੈ ਕਿ ਪੰਜਾਬ ’ਚ ਅਨੇਕਾਂ ਸਾਵਧਾਨੀਆਂ ਵਰਤਣ ਦੇ ਬਾਵਜੂਦ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਅਧੀਨ ਅੱਜ ਮਾਨਸਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਘੱਟਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ ਦਿਨੀਂ ਸ਼ਹਿਰ ਅੰਦਰ ਕੋਰੋਨਾ ਨਾਲ ਇੱਕ ਆਰ. ਐੱਮ. ਪੀ. ਡਾਕਟਰ, ਇਕ ਅਧਿਆਪਕ ਸਮੇਤ 4 ਦੇ ਕਰੀਬ ਮੌਤਾਂ ਹੋਈਆਂ ਹਨ। ਉੱਥੇ ਹੀ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਅਤੇ ਪਾਜ਼ੇਟਿਵ ਕੇਸ ਆਉਣ ਨਾਲ ਲੋਕਾਂ ’ਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ’ਚ 80 ਸਾਲਾ ਬਜ਼ੁਰਗ ਬੀਬੀ ਦੀ ਮੌਤ

PunjabKesari

ਦੇਸ਼ ਵਿੱਚ ਫੈਲੀ ਕੋਰੋਨਾ ਲਾਗ ਦੀ ਬੀਮਾਰੀ ਠੱਲ੍ਹਣ ਦਾ ਨਾਂ ਨਹੀਂ ਲੈ ਰਹੀ। ਮਾਨਸਾ ਜ਼ਿਲ੍ਹੇ ’ਚ ਅੱਜ ਕੋਰੋਨਾ ਦੇ ਇਕੱਠੇ ਕਈ ਕੇਸ ਆਉਣ ਨਾਲ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਭਾਵੇਂ ਸਿਹਤ ਮਹਿਕਮਾ ਇਸ ਬੀਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਪਰ ਫਿਰ ਵੀ ਕੋਰੋਨਾ ਸਬੰਧੀ ਕੇਸਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ। ਕੋਰੋਨਾ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ ਰਣਜੀਤ ਰਾਏ ਨੇ ਦੱਸਿਆ ਕਿ ਅੱਜ ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦੇ ਸੈਂਕੜੇ ਤੋਂ ਵੱਧ ਮਰੀਜ਼ ਪਾਏ ਗਏ ਹਨ। ਇਸ ਤੋਂ ਇਲਾਵਾ ਇਲਾਜ ਅਧੀਨ ਚਲ ਰਹੇ ਮਰੀਜ਼ਾਂ ਵਿਚੋਂ ਕਾਫ਼ੀ ਮਰੀਜ਼ ਤੰਦਰੁਸਤ ਹੋ ਕੇ ਘਰ ਚਲੇ ਗਏ ਹਨ। ਇਸ ਮਹਾਮਾਰੀ ਨੂੰ ਰੋਕਣ ਲਈ ਸਿਹਤ ਮਹਿਕਮੇ ਦੀਆਂ ਟੀਮਾਂ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਸਿਹਤ ਮਹਿਕਮੇ ਦੀ ਕੋਰੋਨਾ ਸੈਂਪਲਿੰਗ ਟੀਮ ਵੱਲੋਂ ਰੋਜ਼ਾਨਾ ਕੀਤੀ ਜਾਰੀ ਸੈਂਪਲਿੰਗ ਅਧੀਨ ਅੱਜ ਕਾਫੀ ਸੈਂਪਲ ਲਏ ਗਏ ਇਨ੍ਹਾਂ ਸੈਂਪਲਾਂ ਦੀ ਰਿਪੋਰਟ ’ਚ ਨਵੇਂ ਕੇਸਾ ਦੇ ਸਾਹਮਣੇ ਆਉਣ ’ਤੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੇਟਿਵ ਪਾਏ ਗਏ ਕੇਸਾਂ ’ਚੋਂ 80 ਫ਼ੀਸਦੀ ਦੇ ਕਰੀਬ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਜਦੋਂ ਕਿ ਹੁਣ ਤੱਕ ਕੋਰੋਨਾ ਕੇਸਾਂ ਕਾਰਨ ਮਾਨਸਾ ਜ਼ਿਲ੍ਹੇ ’ਚ 60 ਦੇ ਕਰੀਬ ਮੌਤਾਂ ਹੋ ਚੁੱਕੀਆਂ  ਹਨ। ਵਰਨਣਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਗੁਪਤਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਆਪਣੀ ਰਿਹਾਇਸ਼ੀ ਕੋਠੀ ਵਿੱਚ ਇਕਾਂਤਵਾਸ ਕਰ ਲਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ :  ਪੰਜਾਬ ’ਚ ਵਿਦਿਆਰਥੀਆਂ ਨੂੰ ਅਗਲੀ ਜਮਾਤ ’ਚ ਪ੍ਰਮੋਟ ਕਰਨ ਨੂੰ ਲੈ ਕੇ ਹੁਣ ਉੱਠਿਆ ਨਵਾਂ ਵਿਵਾਦ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News