ਸਾਰੀਆਂ ਸਿਆਸੀ ਪਾਰਟੀਆਂ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਕਰਨ ਮੰਗ: ਸੁਖਬੀਰ
Tuesday, Jul 27, 2021 - 02:18 AM (IST)
ਚੰਡੀਗੜ੍ਹ(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਐੱਨ. ਡੀ. ਏ. ਸਰਕਾਰ ਅਸਲ ਵਿਚ ਕਿਸਾਨਾਂ ਦੀ ਭਲਾਈ ਬਾਰੇ ਚਿੰਤਤ ਹੈ ਤਾਂ ਉਨ੍ਹਾਂ ਨੂੰ ਇਹ ਤਿੰਨੇਂ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਜੇ ਨਵਜੋਤ ਸਿੱਧੂ ਕਹੇਗਾ ਤਾਂ ਕਾਂਗਰਸ ’ਚ ਵੀ ਹੋਵਾਂਗਾ ਸ਼ਾਮਲ : ਯੋਗਰਾਜ ਸਿੰਘ
ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ ਤੇ ਨਰੇਸ਼ ਗੁਜਰਾਲ ਸਮੇਤ ਅਕਾਲੀ ਦਲ ਤੇ ਬਸਪਾ ਦੇ ਐੱਮ.ਪੀਜ਼ ਨੇ ‘ਕਾਲੇ ਕਾਨੂੰਨ ਲਾਪਸ ਲੋ’ ਅਤੇ ‘ਕਿਸਾਨੋਂ ਕੀ ਮਾਂਗੇ ਪੂਰੀ ਕਰੋ’ ਦੇ ਨਾਅਰੇ ਲਗਾਉਂਦਿਆਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਤੇ ਤਿੰਨੇ ਕਾਲੇ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਸੰਸਦ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਕਿਸਾਨ ਪੱਖੀ ਏਜੰਡੇ ’ਤੇ ਕੰਮ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵਿਚ ਸੰਸਦ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਇਸ ਮੁੱਦੇ ਨੂੰ ਚੁੱਕਿਆ ਹੈ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਅਸਲ ਵਿਚ ਕਿਸਾਨਾਂ ਦੀ ਭਲਾਈ ਬਾਰੇ ਚਿੰਤਤ ਹੈ ਤਾਂ ਉਨ੍ਹਾਂ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਕਿਸਾਨਾਂ ਦੀ ਆਰਥਿਕ ਹਾਲਤ ਵਿਚ ਸੁਧਾਰ ਲਈ ਜ਼ਰੂਰੀ ਕਦਮਾਂ ’ਤੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਾਲਾਂਕਿ ਅਜਿਹਾ ਕਰਨ ਨੂੰ ਤਿਆਰ ਨਹੀ ਸੀ, ਕਿਉਂਕਿ ਉਸ ਦਾ ਤਿੰਨੇਂ ਕਨੂੰਨ ਰੱਦ ਕਰਨ ਦਾ ਕੋਈ ਇਰਾਦਾ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ 11 IAS ਤੇ 43 PCS ਅਧਿਕਾਰੀ ਕੀਤੇ ਤਬਦੀਲ
ਬਾਦਲ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਸੀਮਾਵਾਂ ’ਤੇ ਕਿਸਾਨਾਂ ਦੇ ਨਾਲ ਹੋਣ ਵਾਲੀ ਤ੍ਰਾਸਦੀ ਬਾਰੇ ਅਣਜਾਣਤਾ ਜਤਾ ਕੇ ਕਿਸਾਨਾਂ ਦੀ ਪੀੜ੍ਹਾ ਪ੍ਰਤੀ ਘੋਰ ਅਸੰਵੇਦਨਸ਼ੀਲਤਾ ਵਿਖਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿਚ 550 ਤੋਂ ਜ਼ਿਆਦਾ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ।