ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 7 ਤੋਂ ਬਲਾਕ ਪੱਧਰ ''ਤੇ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ : ਹਰਗੋਬਿੰਦ ਕੌਰ

Tuesday, Feb 06, 2018 - 01:05 PM (IST)

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 7 ਤੋਂ ਬਲਾਕ ਪੱਧਰ ''ਤੇ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ : ਹਰਗੋਬਿੰਦ ਕੌਰ

ਮਾਨਸਾ (ਜੱਸਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਖਿਲਾਫ਼ ਹੋਰ ਪ੍ਰੋਗਰਾਮ ਬਣਾ ਲਏ ਹਨ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਦਿੱਲੀ ਪੈਟਰਨ 'ਤੇ ਕਰਵਾਉਣ ਲਈ ਅਤੇ 26 ਨਵੰਬਰ 2017 ਨੂੰ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੋਏ ਸਾਂਝੇ ਫੈਸਲੇ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਪੰਜਾਬ ਦੇ ਸਾਰੇ 22 ਜ਼ਿਲਿਆਂ ਵਿਚ ਬਲਾਕ ਪੱਧਰ 'ਤੇ 7 ਫਰਵਰੀ ਤੋਂ ਲੈ ਕੇ 15 ਫਰਵਰੀ ਤੱਕ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 25 ਫਰਵਰੀ ਨੂੰ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ ਦੀਨਾਨਗਰ ਵਿਖੇ ਕੀਤਾ ਜਾਵੇਗਾ। ਇਸੇ ਤਰ੍ਹਾਂ 4 ਮਾਰਚ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਮਾਲੇਰਕੋਟਲਾ ਵਿਖੇ ਰੋਸ ਧਰਨਾ ਲਾਇਆ ਜਾਵੇਗਾ। ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਘਿਰਾਓ ਕੀਤਾ ਜਾਵੇਗਾ।


Related News